ਬਟਾਲਾ/ਕਲਾਨੌਰ (ਬੇਰੀ, ਮਨਮੋਹਨ)- 'ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਡਾ. ਮਨਮੋਹਨ ਸਿੰਘ, ਜਿਨ੍ਹਾਂ ਨੇ ਪੂਰੀ ਦੁਨੀਆ ’ਚ ਭਾਰਤ ਦਾ ਨਾਂ ਰੌਸ਼ਨ ਕੀਤਾ ਸੀ, ਦੀ ਯਾਦਗਾਰ ਲਈ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਰਾਜਘਾਟ ’ਚ ਜਗ੍ਹਾ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਇਸ ਨਾਲ ਭਾਜਪਾ ਦਾ ਅਸਲ ਚਿਹਰਾ ਲੋਕਾਂ ਦੇ ਸਾਹਮਣੇ ਆਇਆ ਹੈ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ।
ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਾਦੇ ਅਤੇ ਸ਼ਾਂਤ ਸੁਭਾਅ ਦੇ ਮਾਲਕ ਸਨ ਅਤੇ ਉਹ ਉਸੇ ਸਾਦਗੀ ਵਿਚ ਦੁਨੀਆਂ ਤੋਂ ਚੱਲੇ ਗਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਡਾ. ਮਨਮੋਹਨ ਸਿੰਘ ਦੀ ਅਰਥੀ ਨੂੰ ਮੋਢਾ ਦਿੱਤਾ ਸੀ ਪਰ ਭਾਜਪਾ ਵਲੋਂ ਇਸ ਸਬੰਧੀ ਵੀ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਡਾ. ਮਨਮੋਹਨ ਸਿੰਘ ਦੇ ਨਾਂ ’ਤੇ ਰਾਜਨੀਤੀ ਬੰਦ ਕਰੇ ਅਤੇ ਆਪਣੀ ਇਸ ਹਰਕਤ ਲਈ ਦੇਸ਼ ਵਾਸੀਆਂ ਤੋਂ ਮੁਆਫੀ ਮੰਗੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅਪਰਾਧ ਨੂੰ ਪਾਈ ਠੱਲ੍ਹ, ਕਈ ਹਾਈ-ਪ੍ਰੋਫਾਈਲ ਮਾਮਲੇ ਕੀਤੇ ਹੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਲੋਕਾਂ ਨੂੰ ਹੁਣ ਦਫ਼ਤਰਾਂ ਦੇ ਨਹੀਂ ਲਾਉਣੇ ਪੈਂਦੇ ਗੇੜੇ, ਘਰ ਬੈਠੇ ਹੀ ਹੋ ਰਹੇ ਮਸਲਿਆਂ ਦੇ ਨਬੇੜੇ''
NEXT STORY