ਗੁਰਦਾਸਪੁਰ (ਵੈੱਬ ਡੈਸਕ): ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹਰ ਦਿਨ ਵਧਦੀਆਂ ਜਾ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ।
ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
NEXT STORY