ਪਠਾਨਕੋਟ (ਅਦਿਤਿਆ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਨਾਲ ਨਾ ਭੁੱਲਣਯੋਗ ਗੱਦਾਰੀ ਕੀਤੀ ਹੈ। ਕਾਂਗਰਸ ਪਾਰਟੀ ਨੇ ਬਿੱਟੂ ਦੇ ਦਾਦਾ ਸਰਦਾਰ ਬੇਅੰਤ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਤਾਜ ਸੌਪਿਆਂ ਤੇ ਉਸ ਦੀ ਭੁਆ ਗੁਰਕੰਵਲ ਕੌਰ ਨੂੰ ਪੰਜਾਬ ਦੀ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਮੰਤਰੀ ਬਣਾਇਆ ਤੇ ਫਿਰ ਤੁਹਾਡੇ ਤਾਇਆ ਤੇਜ ਪ੍ਰਕਾਸ਼ ਸਿੰਘ ਨੂੰ ਸਰਦਾਰ ਬੇਅੰਤ ਸਿੰਘ ਦੀ ਹੱਤਿਆ ਤੋਂ ਬਾਅਦ ਵਿਧਾਇਕ ਨਾ ਹੋਣ ਦੇ ਬਾਵਜੂਦ ਕੈਬਨਿਟ ਮੰਤਰੀ ਦਾ ਦਰਜਾ ਦੇ ਕਿ ਨਿਵਾਜਿਆ ਤੇ ਫਿਰ ਉਸ ਦੇ ਭਰਾ ਗੁਰਕੀਰਤ ਸਿੰਘ ਕੋਟਲੀ ਨੂੰ ਤਿੰਨ ਵਾਰ ਵਿਧਾਨ ਸਭਾ ਦੀ ਟਿਕਟ ਦੇ ਕੇ ਚਰਨਜੀਤ ਸਿੰਘ ਚੰਨੀ ਦੀ ਵਜਾਰਤ ਵਿਚ ਕੈਬਨਿਟ ਮੰਤਰੀ ਦਾ ਰੁਤਬਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ! ਰਵਨੀਤ ਬਿੱਟੂ ਮਗਰੋਂ ਹੁਣ ਇਨ੍ਹਾਂ ਕਾਂਗਰਸੀਆਂ 'ਤੇ ਟਿਕੀਆਂ ਨਜ਼ਰਾਂ
ਸੁਖਜਿੰਦਰ ਸਿੰਘ ਰੰਧਾਵਾ ਨੇ ਰਵਨੀਤ ਬਿੱਟੂ ਨੂੰ ਕਿਹਾ ਕਿ ਅੱਤਵਾਦ ਖ਼ਿਲਾਫ਼ ਲੜਾਈ ਲੜਦੇ 35 ਹਜ਼ਾਰ ਦੇ ਕਰੀਬ ਸ਼ਹੀਦਾਂ ਦੀਆਂ ਆਤਮਾਵਾਂ ਵੀ ਤਹਾਨੂੰ ਫਿਟਕਾਰ ਪਾਉਂਦੀਆਂ ਹੋਣਗੀਆਂ। ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਬਿੱਟੂ ਨੂੰ ਸਿਰਫ ਤੇ ਸਿਰਫ ਸਰਦਾਰ ਬੇਅੰਤ ਸਿੰਘ ਦਾ ਪੋਤਰਾ ਹੋਣ ਕਾਰਨ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਤੇ ਫਿਰ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦੇ ਕੇ ਤਿੰਨ ਵਾਰ ਮੈਂਬਰ ਪਾਰਲੀਮੈਂਟ ਦਾ ਦਰਜਾ ਦਿਵਾਇਆ, ਪਰ ਕੱਲ ਅਚਾਨਕ ਉਸ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਜਾਣ ਕਰਕੇ ਸਵਰਗੀ ਬੇਅੰਤ ਸਿੰਘ ਦੇ ਪਰਿਵਾਰ ਨਾਲ ਪਿਆਰ ਕਰਨ ਵਾਲੇ ਲੋਕ ਆਪਣੇ ਆਪ ਨੂੰ ਠੱਗਿਆ ਜਿਹਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿੱਟੂ ਨੇ ਸਰਦਾਰ ਬੇਅੰਤ ਸਿੰਘ ਦੇ ਨਾਂ ਨੂੰ ਭਾਜਪਾ ਵਿਚ ਜਾ ਕਿ ਕਲੰਕਿਤ ਕਰ ਦਿੱਤਾ ਹੈ, ਜਿਸ ਦਾ ਖਮਿਆਜ਼ਾ ਉਸ ਨੂੰ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਮੁੱਦਿਆਂ ’ਤੇ ਤਕਰਾਰ, ਹੁਣ ਅਕਾਲੀ-ਭਾਜਪਾ ’ਚ ਆਰ-ਪਾਰ, ਜਾਣੋ ਕੀ ਬਣਨਗੇ ਸਮੀਕਰਨ
ਕਿਹਾ- ਕਾਂਗਰਸ ਇਕ ਸਮੁੰਦਰ, 2-4 ਬਾਲਟੀਆਂ ਕੱਢਣ ਨਾਲ ਹੋਂਦ ਨਹੀਂ ਮਿਟਦੀ
ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਸਮੁੰਦਰ ਹੈ, ਇਸ ਵਿਚੋਂ ਦੋ ਚਾਰ ਬਾਲਟੀਆਂ ਪਾਣੀ ਦੀਆਂ ਕੱਢਣ ਨਾਲ ਸਮੁੰਦਰ ਦੀ ਹੋਂਦ ਨਹੀ ਮਿਟਦੀ, ਉਹ ਬਰਕਰਾਰ ਰਹਿੰਦੀ ਹੈ। ਪੰਜਾਬ ਦਾ ਹਰ ਸੱਚਾ ਸੁੱਚਾ ਕਾਂਗਰਸੀ ਬਿੱਟੂ ਦੇ ਭਾਜਪਾ ਵਿਚ ਜਾਣ ਕਰਕੇ ਉਸ ਨੂੰ ਲਾਹਨਤਾਂ ਪਾ ਰਿਹਾ ਹੈ। ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਤਰਫੋਂ ਉਨ੍ਹਾਂ ਦੇ ਅਤਿ ਨਜ਼ਦੀਕੀ ਸਾਥੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਪਰਿਵਾਰਕ ਮੈਂਬਰ ਕਿਸ਼ਨ ਚੰਦਰ ਮਹਾਜਨ ਨੇ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੂਰਪੁਰ ਬੇਦੀ ਦੇ ਫ਼ੌਜੀ ਨੌਜਵਾਨ ਦੀ ਲੱਦਾਖ ਵਿਖੇ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
NEXT STORY