ਜਲੰਧਰ/ਬਟਾਲਾ (ਧਵਨ) : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਚੋਣ ਜੰਗ ’ਚ ਇਸ ਸਮੇਂ ਅਕਾਲੀ ਦਲ ਤੀਸਰੇ ਸਥਾਨ ’ਤੇ ਚੱਲ ਰਿਹਾ ਹੈ ਅਤੇ ਕਈ ਅਕਾਲੀ ਕਾਂਗਰਸ ’ਚ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ। ਰੰਧਾਵਾ ਨੇ ਅੱਜ ਡੇਰਾ ਬਾਬਾ ਨਾਨਕ ’ਚ ਅਕਾਲੀ ਦਲ ਦੇ ਨੇਤਾ ਬਚਿੱਤਰ ਸਿੰਘ ਹਰਦੋਵਾਲ ਨੂੰ ਕਾਂਗਰਸ ’ਚ ਸ਼ਾਮਲ ਕਰਨ ਮੌਕੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਅਪਨਾਉਣ ਲਈ ਲੋਕ ਤਿਆਰ ਨਹੀਂ ਹਨ, ਕਿਉਂਕਿ ਜਿੰਨਾ ਭ੍ਰਿਸ਼ਟਾਚਾਰ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਸਰਕਾਰ ’ਚ ਸੀ, ਓਨਾ ਪਹਿਲਾਂ ਕਦੇ ਵੀ ਨਹੀਂ ਸੀ।
ਇਹ ਵੀ ਪੜ੍ਹੋ : ਯੂ. ਪੀ. ਪੁਲਸ ਨੇ ਲੁਧਿਆਣਾ ’ਚ ਛਾਪਾ ਮਾਰ ਕੇ ਫੜੀਆਂ ਤਿੰਨ ਕੁੜੀਆਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਅਕਾਲੀ ਸਰਕਾਰ ਦੇ ਸ਼ਾਸਨਕਾਲ ’ਚ ਹਰ ਖੇਤਰ ’ਚ ਮਾਫੀਆ ਰਾਜ ਚੱਲ ਰਿਹਾ ਹੈ ਜਿਸ ਨੂੰ ਦੂਰ ਕਰਨ ਲਈ ਮੌਜੂਦਾ ਕਾਂਗਰਸ ਸਰਕਾਰ ਨੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਅੱਜ ਮੌਜੂਦਾ ਚੰਨੀ ਸਰਕਾਰ ਦੇ ਕੰਮ-ਕਾਜ ਤੋਂ ਖੁਸ਼ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਮੌਕਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਤਾਂ ਸਿਰਫ 70 ਦਿਨਾਂ ਦਾ ਸਮਾਂ ਸਰਕਾਰ ਚਲਾਉਣ ਲਈ ਮਿਲਿਆ ਹੈ ਅਤੇ ਸਰਕਾਰ ਨੇ ਇੰਨੇ ਛੋਟੇ ਸਮੇਂ ’ਚ ਦਿਨ-ਰਾਤ ਇਕ ਕਰਕੇ ਇਤਿਹਾਸਕ ਫ਼ੈਸਲੇ ਲਏ ਹਨ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਲੱਗਾ ਗ੍ਰਹਿਣ, ਵਾਪਸ ਪਰਤਦਿਆਂ ਪਿੰਡ ਆਸਾ ਬੁੱਟਰ ਦੇ ਦੋ ਨੌਜਵਾਨ ਕਿਸਾਨਾਂ ਦੀ ਮੌਤ
ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਕਾਂਗਰਸ ਬੜੀ ਤੇਜ਼ੀ ਨਾਲ ਆਪਣੀ ਸਰਕਾਰ ਬਣਾਉਣ ਵੱਲ ਅੱਗੇ ਵਧ ਰਹੀ ਹੈ ਅਤੇ ਸਾਰੇ ਵਰਗਾਂ ਵੱਲੋਂ ਕਾਂਗਰਸ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਨੇਤਾ ਭਾਵੋਂ ਜੋ ਮਰਜ਼ੀ ਦਾਅਵੇ ਕਰਨ ਪਰ ਇਹ ਗੱਲ ਤੈਅ ਹੈ ਕਿ ਇਹ ਪਾਰਟੀ ਤੀਸਰੇ ਸਥਾਨ ’ਤੇ ਹੀ ਆਵੇਗੀ। ਜਨਤਾ ਅਜੇ ਵੀ ਅਕਾਲੀ ਸ਼ਾਸਨਕਾਲ ’ਚ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਭੁੱਲੀ ਨਹੀਂ ਹੈ। ਇਸੇ ਤਰ੍ਹਾਂ ਪੰਜਾਬ ਨੂੰ ਨਸ਼ੇ ਦੀ ਮੰਡੀ ਬਣਾਉਣ ’ਚ ਵੀ ਪਿਛਲੀ ਅਕਾਲੀ ਸਰਕਾਰ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੂੰ ਯਾਦ ਕਰ ਕੇ ਲੋਕ ਅੱਜ ਵੀ ਡਰ ਜਾਂਦੇ ਹਨ, ਇਸ ਲਈ ਹੁਣ ਤਾਂ ਅਕਾਲੀ ਦਲ ਦੇ ਨੇਤਾ ਵੀ ਇਹ ਗੱਲ ਦੱਬੀ ਜ਼ੁਬਾਨ ਨਾਲ ਕਹਿ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨੀ ਸੰਭਵ ਨਹੀਂ ਹੈ।
ਇਹ ਵੀ ਪੜ੍ਹੋ : ਖਾਲਿਸਤਾਨੀਆਂ ਦੇ ਨਿਸ਼ਾਨੇ ’ਤੇ ਸ਼੍ਰੋਮਣੀ ਅਕਾਲੀ ਦਲ ਨੇਤਾ ਮਜੀਠੀਆ, ਰੇਕੀ ਕਰਨ ਘਰ ਤੱਕ ਪਹੁੰਚੇ ਗੁਰਗੇ
ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੇ ਮਾਮਲਿਆਂ ’ਚ ਪੰਜਾਬ ਦੀ ਜਨਤਾ ਨੂੰ ਇਨਸਾਫ ਮਿਲ ਕੇ ਰਹੇਗਾ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ’ਚ ਅਨੇਕਾਂ ਅਕਾਲੀ ਨੇਤਾ ਰੋਜ਼ਾਨਾ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਨੇਤਾਵਾਂ ਦਾ ਮੋਹ ਜ਼ਮੀਨੀ ਪੱਧਰ ’ਤੇ ਪਾਰਟੀ ਨਾਲੋਂ ਟੁੱਟ ਚੁੱਕਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਨੇਤਾ ਵੀ ਲਗਾਤਾਰ ਕਾਂਗਰਸ ਦਾ ਹੱਥ ਫੜ ਰਹੇ ਹਨ। ਅਨੇਕਾਂ ‘ਆਪ’ ਵਿਧਾਇਕ ਪਿਛਲੇ ਕੁਝ ਸਮੇਂ ਦੌਰਾਨ ਹੀ ਕਾਂਗਰਸ ’ਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਦਾਅਵੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਸਰਕਾਰ ਬਣਾਉਣ ਦੇ ਕੀਤੇ ਜਾ ਰਹੇ ਹੋਣ ਪਰ ਉਨ੍ਹਾਂ ’ਚ ਕੋਈ ਦਮ ਨਹੀਂ ਹੈ। ਆਮ ਆਦਮੀ ਪਾਰਟੀ ਦਾ ਗੁਬਾਰਾ ਫਿਰ ਤੋਂ ਫਟਣ ਵਾਲਾ ਹੈ।
ਇਹ ਵੀ ਪੜ੍ਹੋ : ਬਠਿੰਡਾ ’ਚ ਲਾਵਾਰਸ ਅਟੈਚੀ ਮਿਲਣ ਨਾਲ ਫੈਲੀ ਸਨਸਨੀ, ਪੁਲਸ ਫੋਰਸ ਤਾਇਨਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
'ਰਾਜਨੀਤੀ ਇਕ ਸੇਵਾ, ਕਾਰੋਬਾਰ ਨਹੀਂ', ਪੜ੍ਹੋ ਮੁਹੰਮਦ ਸਦੀਕ ਨਾਲ 2022 ਚੋਣਾਂ ਨੂੰ ਲੈ ਕੇ ਕੀਤੀ ਵਿਸ਼ੇਸ਼ ਗੱਲਬਾਤ
NEXT STORY