ਡੇਰਾ ਬਾਬਾ ਨਾਨਕ (ਵਤਨ) : ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ ਕੋਠਾ, ਡੇਰਾ ਬਾਬਾ ਨਾਨਕ, ਧਰਮਕੋਟ ਰੰਧਾਵਾ, ਸਹਿਜ਼ਾਦਾ, ਸ਼ਾਹਪੁਰ ਜਾਜ਼ਨ ਵਿਚ ਪਹੁੰਚ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀਆਂ ਵਿਚ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਛਪਾਲ ਸਿੰਘ ਐੱਸ. ਐੱਸ. ਪੀ. ਬਟਾਲਾ, ਮਾਰਕੀਟ ਕਮੇਟੀ ਚੇਅਰਮੈਨ ਹਰਦੀਪ ਸਿੰਘ, ਬਲਾਕ ਸੰਮਤੀ ਚੇਅਰਮੈਨ ਨਰਿੰਦਰ ਸਿੰਘ ਬਾਜਵਾ ਅਤੇ ਸਕੱਤਰ ਓਮ ਪ੍ਰਕਾਸ਼ ਵਿਸੇਸ਼ ਤੌਰ ’ਤੇ ਉਨ੍ਹਾਂ ਨਾਲ ਸਨ। ਇਸ ਮੌਕੇ ਮਾਰਕੀਟ ਕਮੇਟੀ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਦੀ ਖਰੀਦ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੇ ਦੋ ਇਲਾਕਿਆਂ ’ਚ ਲੱਗੀ ਪੂਰਨ ਤਾਲਾਬੰਦੀ
ਉਨ੍ਹਾਂ ਕਿਹਾ ਕਿ ਭਾਂਵੇ ਬੇ-ਮੌਸਮੀ ਬਰਸਾਤ ਨਾਲ ਕਣਕ ਦੀ ਵਾਢੀ ਪ੍ਰਭਾਵਤ ਹੋਈ ਹੈ ਪਰ ਮੰਡੀਆਂ ਵਿਚ ਸਰਕਾਰ ਵਲੋਂ ਫਸਲ ਦੀ ਖਰੀਦ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਤੋਂ ਬਚਣ ਲਈ ਸੁੱਕੀ ਫਸਲ ਲੈ ਕੇ ਆਉਣ ਅਤੇ ਸਰਕਾਰ ਵਲੋਂ ਕੋਰੋਨਾ ਦੀ ਬਿਮਾਰੀ ਦੇ ਚਲਦਿਆਂ ਬਣਾਏ ਮਾਪਦੰਡਾਂ ਦੀ ਪਾਲਣਾ ਕਰਨ। ਇਸ ਮੌਕੇ ਮਾਰਕਫੈਡ ਦੇ ਡੀ. ਐੱਮ. ਇੰਦਰਜੀਤ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਅਸ਼ੋਕ ਧਾਰੋਵਾਲੀ, ਜਗੀਰ ਸਿੰਘ, ਵਾਈਸ ਚੇਅਰਮੈਨ ਅਵਤਾਰ ਸਿੰਘ, ਜਨਕ ਰਾਜ ਮਹਾਜਨ ਸਕੱਤਰ ਪ੍ਰਦੇਸ਼ ਕਾਂਗਰਸ, ਸਰਪੰਚ ਜਸਵੰਤ ਸਿੰਘ ਜੱਜ, ਸਰਪੰਚ ਸੁਰਜੀਤ ਸਿੰਘ ਹਰੂਵਾਲ, ਜਸਵਿੰਦਰ ਸਿੰਘ ਬਿੱਲੂ ਆਦਿ ਵਿਸੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਪਤਨੀ ਦੀ ਸ਼ਿਕਾਇਤ ’ਤੇ ਜਲੰਧਰ ਪੁਲਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰਾਜੈਕਟ ਸ਼ੁਰੂ ਕਰਨ ਦਾ ਫੈਸਲਾ
NEXT STORY