ਲੁਧਿਆਣਾ (ਸਿਆਲ) : ਲੁਧਿਆਣਾ ਦੀ ਕੇਂਦਰੀ ਜੇਲ 'ਚ ਬੀਤੇ ਦਿਨ ਹੋਈ ਖੂਨ ਝੜਪ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਿਵਲ ਹਸਪਤਾਲ ਪਹੁੰਚੇ ਅਤੇ ਅਧਿਕਾਰੀਆਂ ਤੋਂ ਘਟਨਾ ਸਬੰਧੀ ਪੂਰੀ ਪੁੱਛਗਿੱਛ ਕੀਤੀ। ਇਸ ਮੌਕੇ ਜੇਲ ਅਧਿਕਾਰੀਆਂ ਖਿਲਾਫ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਜੇਲ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ। ਦੱਸ ਦੇਈਏ ਕਿ ਸਿਵਲ ਹਸਪਤਾਲ 'ਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਦੱਸ ਦੇਈਏ ਕਿ ਬੀਤੇ ਦਿਨ ਕੇਂਦਰੀ ਜੇਲ 'ਚ ਕੈਦੀਆਂ ਵਿਚਕਾਰ ਖੂਨੀ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਜੇਲ ਦੇ ਕਈ ਕੈਦੀਆਂ ਸਮੇਤ ਕਈ ਪੁਲਸ ਮੁਲਾਜ਼ਮ ਵੀ ਜ਼ਖਮੀਂ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਸੀ।
ਨਾਲਾਇਕ ਪ੍ਰਸ਼ਾਸਨ ਕਾਰਨ, ਪੰਜਾਬੀਆਂ 'ਤੇ ਵੱਡਾ ਖਤਰਾ! (ਵੀਡੀਓ)
NEXT STORY