ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਝੂਠ ਬੋਲਣ ਦੀ ਆਦਤ ਪੈ ਚੁੱਕੀ ਹੈ। ਇਸ ਲਈ ਉਹ ਸੂਬੇ 'ਚ ਮਨਰੇਗਾ ਸਕੀਮ 'ਚ ਘਪਲੇ ਦੇ ਬੇ-ਬੁਨਿਆਦ ਦੋਸ਼ ਲਗਾ ਰਹੇ ਹਨ।
ਰੰਧਾਵਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਖਬੀਰ ਦੇ ਇਸ ਰਵੱਈਏ ਕਾਰਨ ਉਨ੍ਹਾਂ ਦੀ ਪਾਰਟੀ ਨੂੰ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਦਰਜਾ ਵੀ ਨਹੀਂ ਮਿਲਿਆ ਤੇ ਸ਼੍ਰੋਮਣੀ ਅਕਾਲੀ ਦਲ ਸਿਰਫ਼ 14 ਸੀਟਾਂ ਤੱਕ ਹੀ ਸਿਮਟ ਕੇ ਰਹਿ ਗਈ। ਰੰਧਾਵਾ ਨੇ ਕਿਹਾ ਕਿ ਇਸ ਸਾਲ ਮਨਰੇਗਾ ਦੇ ਕੁੱਲ 800 ਕਰੋੜ ਰੁਪਏ ਦੇ ਬਜਟ 'ਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁੱਲ ਖਰਚ ਹੋਇਆ ਹੈ, ਜਿਸ 'ਚ ਸਾਜ਼ੋ-ਸਮਾਨ ਦੀ ਖਰੀਦ 'ਚ ਸਿਰਫ਼ 88 ਕਰੋੜ ਰੁਪਏ ਖਰਚ ਹੋਏ ਹਨ।
ਉਨ੍ਹਾਂ ਕਿਹਾ ਕਿ ਸਾਲ 2017 ਤੋਂ ਹੁਣ ਤੱਕ ਕਾਂਗਰਸ ਸਰਕਾਰ ਦੇ ਕਾਰਜਕਾਲ 'ਚ ਸਾਜ਼ੋ-ਸਮਾਨ ’ਤੇ ਕੁੱਲ 520 ਕਰੋੜ ਰੁਪਏ ਖਰਚ ਹੋਏ ਹਨ। ਅਜਿਹੇ 'ਚ 1000 ਕਰੋੜ ਰੁਪਏ ਦਾ ਘਪਲਾ ਕਿੰਝ ਸੰਭਵ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਬੇ-ਬੁਨਿਆਦ ਹਨ।
ਕੈਪਟਨ ਵੱਲੋਂ ਸੋਨੀਆ ਗਾਂਧੀ ਦੇ ਪ੍ਰਧਾਨਗੀ ਅਹੁਦੇ 'ਤੇ ਬਣੇ ਰਹਿਣ ਵਾਲੇ ਮਤੇ ਦਾ ਸਵਾਗਤ
NEXT STORY