ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਰਕਾਰੀ ਰਿਹਾਇਸ਼ ਵਿਖੇ ਅੱਜ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਹੋਈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਖੇਮੇ ਵੱਲੋਂ ਉਨ੍ਹਾਂ ਨੂੰ ਘੇਰਨ ਲਈ ਇਹ ਮੀਟਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਬਲੈਕ ਫੰਗਸ' ਦਾ ਕਹਿਰ, ਹੁਣ ਤੱਕ ਸਾਹਮਣੇ ਆ ਚੁੱਕੇ 111 ਕੇਸ
ਇਸ ਤੋਂ ਪਹਿਲਾਂ ਵਿਧਾਇਕ ਪਰਗਟ ਸਿੰਘ ਦੇ ਘਰ ਅਤੇ ਉਸ ਤੋਂ ਵੀ ਪਹਿਲਾਂ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਅਜਿਹੀ ਮੀਟਿੰਗ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਵਿਧਾਇਕਾਂ ਨਾਲ ਗੱਲਬਾਤ ਕਰਨ ਲਈ ਬੈਠਕ ਸੱਦਣਗੇ ਕੈਪਟਨ, 2022 ਮਿਸ਼ਨ 'ਤੇ ਹੋਵੇਗੀ ਚਰਚਾ
ਹੁਣ ਅਜਿਹੀ ਹੀ ਮੀਟਿੰਗ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਵੀ ਹੋਈ ਪਰ ਬਾਹਰ ਆ ਕੇ ਕੋਈ ਵੀ ਵਿਧਾਇਕ ਕੁੱਝ ਬੋਲਣ ਲਈ ਤਿਆਰ ਨਹੀਂ ਹੋਇਆ। ਵਿਧਾਇਕਾਂ ਦਾ ਕਹਿਣਾ ਸੀ ਕਿ ਇਹ ਮੀਟਿੰਗ ਖ਼ਾਸ ਨਹੀਂ ਸੀ, ਸਗੋਂ ਆਮ ਵਾਂਗ ਹੀ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬੈਂਕ ’ਚੋਂ ਪੈਸੇ ਕਢਵਾ ਕੇ ਪਰਤ ਰਹੇ ਕਿਸਾਨ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟਿਆ
NEXT STORY