ਚੰਡੀਗੜ੍ਹ : ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰ-ਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖ਼ਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ। ਸ. ਰੰਧਾਵਾ ਨੇ ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।
ਇਹ ਵੀ ਪੜ੍ਹੋ : ਸਿੱਧੂ ਇਕ ਬੇਲਗਾਮ ਘੋੜਾ, ਜਿਸ ’ਤੇ ਕਾਠੀ ਪਾਉਣਾ ਕਾਂਗਰਸ ਹਾਈਕਮਾਨ ਦੇ ਵੱਸ ਦੀ ਗੱਲ ਨਹੀਂ : ਅਸ਼ਵਨੀ ਸ਼ਰਮਾ
ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ. ਜੀ. ਪੀ. ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਸ ਸਟਾਫ਼ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ। ਸ. ਰੰਧਾਵਾ ਨੇ ਸਾਰੇ ਐਸ. ਐਸ. ਪੀਜ਼ ਨੂੰ ਚੌਕਸ ਕਰਦਿਆਂ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ, ਖ਼ਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ. ਏ. ਐਸ. ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰ-ਕਾਨੂੰਨੀ ਕਾਰਵਾਈ ਨੂੰ ਅੰਜਾਮ ਨਾ ਦੇ ਸਕੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ
ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਅਖ਼ਬਾਰਾਂ ਵਿੱਚ ਇਹ ਖ਼ਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਚੌਲ/ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ-ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੈਲੀਕਾਪਟਰ ਬਣਿਆ ਪਹੇਲੀ, ਚੰਨੀ ਗਏ ਹੈਲੀਕਾਪਟਰ ਵਿਚ ਪਰਤੇ ਫਲਾਈਟ ਰਾਹੀਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਦਾ ਹੈਲੀਕਾਪਟਰ ਬਣਿਆ ਪਹੇਲੀ, ਚੰਨੀ ਗਏ ਹੈਲੀਕਾਪਟਰ ਵਿਚ ਪਰਤੇ ਫਲਾਈਟ ਰਾਹੀਂ
NEXT STORY