ਲਖੀਮਪੁਰ ਖੀਰੀ/ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕੀਤਾ ਜਾਣਾ ਸੀ ਪਰ ਉਨ੍ਹਾਂ ਨੂੰ ਯੂ. ਪੀ. 'ਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਵੀ ਯੂ. ਪੀ. 'ਚ ਦਾਖ਼ਲੇ ਦੀ ਇਜਾਜ਼ਤ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਚੰਨੀ-ਸਿੱਧੂ ਵਿਚਾਲੇ ਫਿਲਹਾਲ ਯੁੱਧ ਵਿਰਾਮ, ਅੰਦਰਖ਼ਾਤੇ ਦਬਦਬੇ ਦੀ ਜੰਗ ਜਾਰੀ
ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਲਖਨਊ ਹਵਾਈ ਅੱਡੇ 'ਤੇ ਆਉਣ 'ਤੇ ਪਾਬੰਦੀ ਲਾਈ ਗਈ ਹੈ। ਦੱਸਣਯੋਗ ਹੈ ਕਿ ਸੁਖਜਿੰਦਰ ਰੰਧਾਵਾ ਨੇ ਅੱਜ ਲਖੀਮਪੁਰ ਖੀਰੀ ਦੇ ਦੌਰ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਰੰਧਾਵਾ ਨੇ ਕਿਹਾ ਸੀ ਕਿ ਉਹ ਨਿੱਜੀ ਤੌਰ 'ਤੇ ਪੀੜਤ ਪਰਿਵਾਰਾਂ ਨੂੰ ਮਿਲਣਗੇ ਅਤੇ ਉੱਥੇ ਮੌਜੂਦਾ ਸਥਿਤੀ ਬਾਰੇ ਅਸਲ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਦੇ ਨਾਲ ਅਧਿਕਾਰੀਆਂ ਦੀ ਟੀਮ ਨੇ ਵੀ ਜਾਣਾ ਸੀ ਪਰ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 24 ਆਈ. ਏ. ਐੱਸ ਤੇ 12 ਪੀ. ਸੀ. ਐੱਸ ਅਧਿਕਾਰੀਆਂ ਦੇ ਤਬਾਦਲੇ
ਕਿਸਾਨਾਂ ਲਈ ਦੇਵਾਂਗੇ ਗ੍ਰਿਫ਼ਤਾਰੀ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਯੂ. ਪੀ. ਸਰਕਾਰ ਉਨ੍ਹਾਂ ਨੂੰ ਲਖੀਮਪੁਰ ਜਾਣ ਤੋਂ ਹਰ ਤਰੀਕੇ ਨਾਲ ਰੋਕ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਹਰ ਹਾਲ 'ਚ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰਨਗੇ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਆਪਣੇ ਕਿਸਾਨਾਂ ਲਈ ਗ੍ਰਿਫ਼ਤਾਰੀ ਵੀ ਦੇਵਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
NEXT STORY