ਮੋਹਾਲੀ (ਨਿਆਮੀਆਂ) : ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੋਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰੋਸੈਸਿੰਗ, ਦੇਸੀ ਘਿਓ ਅਤੇ ਪਨੀਰ ਦਾ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ 'ਤੇ ਤਸੱਲੀ ਪ੍ਰਗਟਾਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 IAS ਤੇ 2 ਡੀ. ਸੀਜ਼. ਸਮੇਤ 46 ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਮਿਲਕਫੈੱਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈੱਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੰਡਨ 'ਚ ਵਾਪਰਿਆ ਵੱਡਾ ਹਾਦਸਾ, ਸੁਰੰਗ ਅੰਦਰ 2 ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ
ਉਨ੍ਹਾਂ ਕਿਹਾ ਕਿ ਮਿਲਕਫੈੱਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ। ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ 'ਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਂਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਨੇ ਮੁੱਖ ਮੰਤਰੀ ਚੰਨੀ ਦੀ ਫੋਟੋ ’ਤੇ ਮਲੀ ਕਾਲਖ਼
NEXT STORY