ਫਿਲੌਰ (ਵੈੱਬ ਡੈਸਕ, ਭਾਖੜੀ)— ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੂਰੇ ਐਕਸ਼ਨ ਮੂਡ ’ਚ ਨਜ਼ਰ ਆ ਰਹੇ ਹਨ। ਦਰਅਸਲ ਐਕਸ਼ਨ ਮੂਡ ’ਚ ਨਿਕਲੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ’ਤੇ ਅਚਨਚੇਤ ਚੈਕਿੰਗ ਕੀਤੀ।
ਇਸ ਦੌਰਾਨ ਡਿਊਟੀ ’ਤੇ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ, ਬਲਵਿੰਦਰ ਸਮੇਤ ਤਿੰਨ ਪੁਲਸ ਕਰਮਚਾਰੀਆਂ ਨੂੰ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ। ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਰੰਧਾਵਾ ਪੁਲਸ ਮੁਲਾਜ਼ਮਾਂ ਦੀ ਝਾੜ ਕਰਦੇ ਹੋਏ ਦਿੱਸ ਰਹੇ ਹਨ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ
ਉੱਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਡਿਊਟੀ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਪੁਲਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ, ਉੱਥੇ ਹੀ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।
ਇਹ ਵੀ ਪੜ੍ਹੋ: ਟਿਕਰੀ ਬਾਰਡਰ 'ਤੇ ਹਾਦਸੇ ਦੌਰਾਨ 3 ਕਿਸਾਨ ਬੀਬੀਆਂ ਦੀ ਮੌਤ ਹੋਣ 'ਤੇ ਕੈਪਟਨ ਵੱਲੋਂ ਦੁੱਖ਼ ਦਾ ਪ੍ਰਗਟਾਵਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਡੇਂਗੂ ਦੇ ਕਹਿਰ ’ਚ ਦਿਨ-ਬ-ਦਿਨ ਹੋ ਰਿਹੈ ਵਾਧਾ, ਦੂਜੇ ਮਰੀਜ਼ਾਂ ਲਈ ਹਸਪਤਾਲਾਂ ’ਚ ਨਹੀਂ ਕੋਈ ਜਗ੍ਹਾ
NEXT STORY