ਜਲੰਧਰ/ਚੰਡੀਗੜ੍ਹ— ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਰਸਮੀ ਐਲਾਨ ਥੋੜ੍ਹੀ ਦੇਰ ਤੱਕ ਹੋਣ ਵਾਲਾ ਹੈ। ਬੇਸ਼ਕ ਅਜੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਸਮੀ ਤੌਰ ’ਤੇ ਪੰਜਾਬ ਦਾ ਮੁੱਖ ਮੰਤਰੀ ਨਹੀਂ ਐਲਾਨਿਆ ਗਿਆ ਹੈ ਪਰ ਰਸਮੀ ਐਲਾਨ ਤੋਂ ਪਹਿਲਾਂ ਹੀ ‘ਵਿਕੀਪੀਡੀਆ’ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਹੈ।
ਗੂਗਲ ’ਤੇ ਸੁਖਜਿੰਦਰ ਸਿੰਘ ਰੰਧਾਵਾ ਨਾਂ ਦਾ ਨਾਂ ਸਰਚ ਕਰਨ ’ਤੇ ‘ਵਿਕੀਪੀਡੀਆ’ ’ਤੇ ਰੰਧਾਵਾ ਦੇ ਨਾਂ ਨਾਲ ‘ਕਰੰਟ ਚੀਫ ਮਨਿਸਟਰ ਆਫ਼ ਪੰਜਾਬ’ ਲਿਖਿਆ ਆ ਰਿਹਾ ਹੈ। ਰਸਮੀ ਤੌਰ ’ਤੇ ਐਵਾਨ ਹੋਣ ਤੋਂ ਪਹਿਲਾਂ ਹੀ ਵਿੱਕੀ ਪੀਡੀਆ ਵੱਲੋਂ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦੇਣਾ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਕਾਰਨਾਮਿਆਂ ਦਾ ਖੋਲਾਂਗਾ ਚਿੱਠਾ, ਮੁਹੰਮਦ ਮੁਸਤਫ਼ਾ ਦੀ ਧਮਕੀ
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਸੁੱਖੀ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਇਸ ਦਾ ਰਸਮੀ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ।ਸੂਤਰਾਂ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਜਿੱਥੇ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ, ਉਥੇ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਪ ਮੁੱਖ ਮੰਤਰੀ ਵੀ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਹਾਈਕਮਾਨ ਵਲੋਂ ਮੋਹਰ ਲਗਾਉਣ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਵਿਧਾਇਕਾਂ ਦਾ ਤਾਂਤਾ ਲੱਗਾ ਹੋਇਆ ਹੈ।
ਇਹ ਵੀ ਪੜ੍ਹੋ : 'ਲਵ ਮੈਰਿਜ' ਦੀ ਮਿਲੀ ਖ਼ੌਫ਼ਨਾਕ ਸਜ਼ਾ, ਸੱਸ ਤੇ ਸਾਲਿਆਂ ਨੇ ਕੀਤਾ ਕਿਰਪਾਨਾਂ ਤੇ ਕੈਂਚੀ ਨਾਲ ਨੌਜਵਾਨ ਦਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ
NEXT STORY