ਬਟਾਲਾ (ਬੇਰੀ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਤੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਲਈ ਬਣਾਏ ਜਾ ਰਹੇ ਲਾਂਘੇ ਦਾ ਕਾਰਜ ਅਕਤੂਬਰ ਤੱਕ ਮੁਕੰਮਲ ਕਰਕੇ ਸੰਗਤ ਦੇ ਸਪੁਰਦ ਕਰ ਦਿੱਤਾ ਜਾਵੇਗਾ। ਅੱਜ ਸਥਾਨਕ ਸੇਖੜੀ ਹਾਊਸ ਵਿਖੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਵਲੋਂ ਬੁਲਾਈ ਗਈ ਪ੍ਰੈੱਸ ਕਾਨਫ਼ਰੰਸ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਮੁਤਾਬਿਕ ਹਰ ਪਿੰਡ ਵਿਚ 550 ਪੌਦੇ ਲਗਾਏ ਜਾਣਗੇ ਅਤੇ ਇਸ ਦੌਰਾਨ ਨਿਰੰਤਰ ਗੁਰਬਾਣੀ ਦਾ ਪ੍ਰਵਾਹ ਵੀ ਚਲਾਉਣ ਬਾਰੇ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਲਈ 87 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਨਾਲ ਹੀ ਬਟਾਲਾ ਤੋਂ ਡੇਰਾ ਬਾਬਾ ਨਾਨਕ ਤੱਕ 33 ਫੁੱਟ ਸੜਕਾਂ ਚੌੜੀਆਂ ਕਰਨ ਲਈ 37 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਈ ਹੈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਲਈ 9 ਕਰੋੜ ਰੁਪਏ ਅਤੇ ਬਟਾਲਾ ਦੇ ਨਿਰਮਾਣ ਕਾਰਜਾਂ ਲਈ ਸਾਢੇ 6 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਪਰ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਭਾਰਤ ਸਰਕਾਰ ਵਲੋਂ ਇਕ ਵੀ ਪੈਸੇ ਦਾ ਸਹਿਯੋਗ ਪੰਜਾਬ ਸਰਕਾਰ ਨੂੰ ਨਹੀਂ ਦਿੱਤਾ ਗਿਆ।
ਜੀ. ਐੱਸ. ਪੀ. ਵਿਦਡ੍ਰਾਲ ਕਰਨ ਨਾਲ ਕਈ ਬਰਾਮਦਕਾਰਾਂ ਨੂੰ ਹੋਵੇਗਾ ਫਾਇਦਾ
NEXT STORY