ਗੁਰਦਾਸਪੁਰ- 'ਵਾਰਿਸ ਪੰਜਾਬ ਦੇ ਜੱਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਭੱਖ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਟਵੀਟ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਕਸ਼ਨ: ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੇਲਵੇ ਓਵਰਬ੍ਰਿਜ ਦਾ ਉਦਘਾਟਨ
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ 'ਚ ਵੱਡਾ ਐਕਸ਼ਨ: ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ
NEXT STORY