ਜਲੰਧਰ (ਧਵਨ)–ਪੰਜਾਬ ਦੇ ਸਾਬਕਾ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਸ਼ਨ ਸਬੰਧੀ ਲਏ ਗਏ ਫ਼ੈਸਲੇ ਦਾ ਸੁਆਗਤ ਕੀਤਾ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦੇ ਚੰਗੇ ਫ਼ੈਸਲਿਆਂ ਦਾ ਹਮੇਸ਼ਾ ਸੁਆਗਤ ਕਰਾਂਗੇ। ਮੁੱਖ ਮੰਤਰੀ ਨੂੰ ਹੁਣ ਚੋਣਾਂ ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਵੀ ਲਾਗੂ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਨਤਾ ’ਤੇ ਜਿੰਨਾ ਬੋਝ ਘੱਟ ਪਾਇਆ ਜਾਵੇਗਾ ਓਨਾ ਹੀ ਚੰਗਾ ਹੋਵੇਗਾ। ਥੋੜ੍ਹੀ-ਥੋੜ੍ਹੀ ਬਚਤ ਕਰਕੇ ਹੀ ਖਜ਼ਾਨੇ ਨੂੰ ਸੰਭਾਲਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਸਬਸਿਡੀ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੁਣ ਸਰਕਾਰ ਨੂੰ ਹਰੇਕ ਔਰਤ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਨੂੰ ਵੀ ਅੱਜ ਹੀ ਲਾਗੂ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਭਗਵੰਤ ਮਾਨ, ਭ੍ਰਿਸ਼ਟਾਚਾਰ ਵਿਰੁੱਧ ਮਿਲੀ ਸ਼ਿਕਾਇਤ ਸਬੰਧੀ ਤੁਰੰਤ ਜਾਂਚ ਦੇ ਦਿੱਤੇ ਹੁਕਮ
ਇਸੇ ਤਰ੍ਹਾਂ ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਵੀ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੋ ਪੈਨਸ਼ਨ ਦੇਣ ਦੇ ਫ਼ੈਸਲੇ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰ ਦੇ ਅਜਿਹੇ ਹਾਂਪੱਖੀ ਫ਼ੈਸਲਿਆਂ ਦਾ ਸਮਰਥਨ ਕਰਾਂਗੇ ।
ਇਹ ਵੀ ਪੜ੍ਹੋ: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਹਥਿਆਰਾਂ ਸਣੇ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵ-ਵਿਆਹੀ ਕੁੜੀ ਨੇ ਭਾਖੜਾ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
NEXT STORY