ਜਲੰਧਰ (ਧਵਨ)- ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਦਨ ਤੋਂ ਵਾਕਆਊਟ ਕਰਨ ’ਤੇ ਭਾਜਪਾ ’ਤੇ ਸਿਆਸੀ ਵਾਰ ਕਰਦੇ ਹੋਏ ਕਿਹਾ ਹੈ ਕਿ ਉਸ ਨੇ ਪੰਜਾਬ ਦੇ ਲੋਕਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ। ਪੰਜਾਬ ਵਿਧਾਨ ਸਭਾ ਦਾ ਬੀਤੇ ਦਿਨ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿਸ ’ਚ ਚੰਡੀਗੜ੍ਹ ’ਚ ਕੇਂਦਰੀ ਸਰਵਿਸ ਨਿਯਮਾਂ ਨੂੰ ਲਾਗੂ ਕਰਨ ਦੇ ਮਾਮਲੇ ’ਚ ਮਤਾ ਪਾਸ ਕੀਤਾ ਗਿਆ। ਇਸ ਮਤੇ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਕੀਤਾ। ਸਦਨ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਸਾਹਮਣੇ ਆ ਗਈ ਹੈ। ਰੰਧਾਵਾ ਨੇ ਕਿਹਾ ਕਿ ਭਾਜਪਾ ਦੀ ਸੋਚ ਹਮੇਸ਼ਾ ਹੀ ਨਾਕਾਰਾਤਮਕ ਰਹੀ ਹੈ ਅਤੇ ਉਸ ਦਾ ਕਦੇ ਵੀ ਪੰਜਾਬ ਨਾਲ ਲਗਾਅ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਪੰਜਾਬ ਨਾਲ ਜੁਡ਼ੇ ਮਾਮਲਿਆਂ ’ਚ ਸਰਕਾਰ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਇਜਲਾਸ ’ਚ ਹੰਗਾਮਾ: ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਕੱਢਿਆ ਬਾਹਰ
ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ ਪੰਜਾਬ ਦੇ ਲੋਕਾਂ ਦੀ ਸਾਢੇ 6 ਫ਼ੀਸਦੀ ਵੋਟਾਂ ਹਾਸਲ ਕੀਤੀਆਂ ਸੀ। ਹੁਣ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਪੰਜਾਬ ਖ਼ਿਲਾਫ਼ ਵਿਧਾਨ ਸਭਾ ’ਚ ਸਟੈਂਡ ਕਿਉਂ ਲਿਆ ਹੈ? ਉਨ੍ਹਾਂ ਕਿਹਾ ਕਿ ਵਿਧਾਨ ਸਭਾ ’ਚ ਸ਼ਾਂਤੀ ਬਣਾ ਕੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ’ਚ ਇੰਨੀ ਜਲਦੀ ਮਾਰਸ਼ਲ ਬੁਲਾਉਣ ਦੀ ਜ਼ਰੂਰਤ ਨਹੀਂ ਸੀ। ਰੰਧਾਵਾ ਨੇ ਕਿਹਾ ਕਿ ਹਾਊਸ ਦੀ ਬੈਠਕ ’ਚ ਕਾਂਗਰਸ ਨੇ ਚੰਡੀਗੜ੍ਹ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਏ ਗਏ ਸਟੈਂਡ ਦਾ ਵਿਰੋਧ ਕੀਤਾ ਹੈ ਕਿਉਂਕਿ ਕਾਂਗਰਸ ਸ਼ੁਰੂ ਤੋਂ ਹੀ ਇਹ ਮੰਗ ਕਰਦੀ ਆ ਰਹੀ ਹੈ ਕਿ ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਇਸ ਗੈਂਗਸਟਰ ਗਰੁੱਪ ਨੇ ਲਈ ਨਵਾਂਸ਼ਹਿਰ ’ਚ ਕਤਲ ਕੀਤੇ ਨੌਜਵਾਨ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਪਾਈ ਪੋਸਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਵੱਧਣ ਲੱਗਾ ਗਰਮੀ ਦਾ ਕਹਿਰ, ਆਉਂਦੇ ਦਿਨਾਂ 'ਚ ਗਰਮ 'ਲੂ' ਚੱਲਣ ਦੀ ਸੰਭਾਵਨਾ
NEXT STORY