ਜਲੰਧਰ (ਧਵਨ)– ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿੱਧਾ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਜਦੋਂ ਕੇਜਰੀਵਾਲ ਦੇ ਰਿਸ਼ਤੇਦਾਰ ’ਤੇ 2018 ਵਿਚ ਈ. ਡੀ. ਨੇ ਛਾਪਿਆ ਮਾਰਿਆ ਸੀ ਤਾਂ ਉਸ ਸਮੇਂ ਕੇਜਰੀਵਾਲ ਬਹੁਤ ਅੱਗ-ਬਬੂਲਾ ਹੋਏ ਸਨ ਅਤੇ ਕਿਹਾ ਸੀ ਕਿ ਇਹ ਕਾਰਵਾਈ ਬਦਲੇ ਦੀ ਰਾਜਨੀਤੀ ਦਾ ਸੰਕੇਤ ਹੈ।
ਉਨ੍ਹਾਂ ਕਿਹਾ ਕਿ ਹੁਣ ਈ. ਡੀ. ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ’ਤੇ ਛਾਪਾ ਮਾਰਿਆ ਹੈ ਤਾਂ ਕੇਜਰੀਵਾਲ ਵੱਲੋਂ ਈ. ਡੀ. ਦੀ ਕਾਰਵਾਈ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ। ਇਸ ਨਾਲ ਕੇਜਰੀਵਾਲ ਦਾ ਦੋਗਲਾਪਨ ਜਨਤਾ ਦੇ ਸਾਹਮਣੇ ਆ ਚੁੱਕਾ ਹੈ। ਕੇਜਰੀਵਾਲ ਦੀ ਕਥਨੀ ਅਤੇ ਕਰਨੀ ’ਚ ਭਾਰੀ ਫ਼ਰਕ ਹੈ। ਉੱਪ-ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੇ ਇਕ ਮੰਤਰੀ ਖ਼ਿਲਾਫ਼ ਵੀ ਈ. ਡੀ. ਨੇ ਕਾਰਵਾਈ ਕੀਤੀ ਸੀ ਪਰ ਕੇਜਰੀਵਾਲ ਨੇ ਉਸ ਤੋਂ ਵੀ ਅਸਤੀਫ਼ਾ ਨਹੀਂ ਲਿਆ ਸੀ ਅਤੇ ਹੁਣ ਕੇਜਰੀਵਾਲ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ’ਤੇ ਈ. ਡੀ. ਵੱਲੋਂ ਮਾਰੇ ਗਏ ਛਾਪਿਆਂ ਤੋਂ ਬਾਅਦ ਉਨ੍ਹਾਂ ਤੋਂ ਅਸਤੀਫ਼ਾ ਮੰਗ ਰਹੇ ਹਨ। ਇਸ ਤੋਂ ਵੀ ਉਨ੍ਹਾਂ ਦੀ ਕਥਨੀ ਅਤੇ ਕਰਨੀ ’ਚ ਫ਼ਰਕ ਸਾਹਮਣੇ ਆ ਜਾਂਦਾ ਹੈ। ਕੇਜਰੀਵਾਲ ਨੇ ਤਾਂ ਇਨ੍ਹਾਂ ਛਾਪਿਆਂ ਨੂੰ ਲੈ ਕੇ ਇਕ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦਾ ਸਮਰਥਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਸਰਕਾਰ ਕੋਈ ਵੀ ਬਣੇ, ਤੁਸੀਂ ਤਿਆਰ ਰਹੋ ਨਵੇਂ ਬੋਝ ਝੱਲਣ ਲਈ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਜਨਤਾ ’ਚ ਬੇਨਕਾਬ ਹੋ ਗਈ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਪਾਰਟੀ ਦਾ ਜੋ ਹਾਲ ਹੋਇਆ ਸੀ, ਉਸ ਤੋਂ ਵੀ ਮਾੜਾ ਹਾਲ ਇਸ ਵਾਰ ਹੋਣ ਜਾ ਰਿਹਾ ਹੈ ਕਿਉਂਕਿ ਇਕ ਤਾਂ ਈ. ਡੀ. ਦੇ ਛਾਪਿਆਂ ਦਾ ਸਮਰਥਨ ‘ਆਪ’ ਨੇ ਕੀਤਾ ਹੈ ਅਤੇ ਦੂਜਾ ਪੰਜਾਬ ਤੇ ਪੰਜਾਬੀਅਤ ਦੀਆਂ ਭਾਵਨਾਵਾਂ ਨਾਲ ਇਹ ਪਾਰਟੀ ਖਿਲਵਾੜ ਕਰ ਰਹੀ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖ਼ਿਰ ਰਵਿਦਾਸੀਆ ਸਮਾਜ ’ਤੇ ਹੀ ਕਿਉਂ ਪਾਏ ਜਾ ਰਹੇ ਹਨ ਡੋਰੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਚੋਣਾਂ: ਸਰਕਾਰ ਕੋਈ ਵੀ ਬਣੇ, ਤੁਸੀਂ ਤਿਆਰ ਰਹੋ ਨਵੇਂ ਬੋਝ ਝੱਲਣ ਲਈ
NEXT STORY