ਜਲੰਧਰ (ਧਵਨ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਅਕਾਲੀਆਂ ਨੇ ਲਗਾਤਾਰ 10 ਸਾਲ ਰਾਜ ਕੀਤਾ ਅਤੇ ਇਨ੍ਹਾਂ 10 ਸਾਲਾਂ ਦੌਰਾਨ ਅਕਾਲੀਆਂ ਨੇ ਸੂਬੇ ਦੇ ਹਰ ਪਿੰਡ ’ਚ ਨਸ਼ਾ ਪਹੁੰਚਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਆਦੀ ਬਣਾ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਪਹਿਲਾਂ ਕਦੇ ਵੀ ਨਸ਼ਿਆਂ ਦਾ ਨਾਂ ਨਹੀਂ ਲਿਆ ਜਾਂਦਾ ਸੀ ਅਤੇ ਨਾ ਹੀ ਦੇਸ਼-ਵਿਦੇਸ਼ ’ਚ ਕਿਸੇ ਨੇ ਇਹ ਕਿਹਾ ਸੀ ਕਿ ਪੰਜਾਬ ’ਚ ਨਸ਼ਾ ਚੱਲਦਾ ਹੈ ਪਰ ਜਦੋਂ ਸੂਬੇ ’ਚ ਸ਼ਾਸਨ ਦੀ ਵਾਗਡੋਰ ਨੌਜਵਾਨ ਅਕਾਲੀ ਆਗੂਆਂ ਦੇ ਹੱਥ ਆਈ ਤਾਂ ਨਸ਼ਿਆਂ ਦਾ ਪ੍ਰਸਾਰ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ: PM ਮੋਦੀ ਦੀ ਰੈਲੀ ਨੂੰ ਲੈ ਕੇ ਜਲੰਧਰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ ’ਤੇ ਫ਼ੋਰਸ ਤਾਇਨਾਤ
ਉਨ੍ਹਾਂ ਕਿਹਾ ਕਿ 2017 ’ਚ ਲੋਕਾਂ ਨੇ ਇਕਪਾਸੜ ਵੋਟਾਂ ਪਾ ਕੇ ਅਕਾਲੀਆਂ ਨੂੰ ਸੱਤਾ ਤੋਂ ਲਾਂਭੇ ਕੀਤਾ ਸੀ ਕਿਉਂਕਿ ਹਰ ਪਿੰਡ ’ਚ ਨਸ਼ਿਆਂ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਸੀ। ਲੋਕਾਂ ਨੂੰ ਉਮੀਦ ਸੀ ਕਿ ਕੈਪਟਨ ਅਮਰਿੰਦਰ ਸਿੰਘ ਨਸ਼ੇ ਬੰਦ ਕਰ ਦੇਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਹੁੰ ਖਾ ਕੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ ਪਰ ਸਾਢੇ 4 ਸਾਲ ਸੱਤਾ ’ਚ ਆ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਦਿਸ਼ਾ ’ਚ ਕੋਈ ਕੰਮ ਨਹੀਂ ਕੀਤਾ।
ਇਹ ਵੀ ਪੜ੍ਹੋ: ਸੰਤ ਨਿਰੰਜਨ ਦਾਸ ਜੀ ਦੀ ਅਗਵਾਈ ’ਚ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਵਾਰਾਣਸੀ ਲਈ ਸਪੈਸ਼ਲ ਟਰੇਨ ਹੋਈ ਰਵਾਨਾ
ਉਸ ਤੋਂ ਬਾਅਦ ਚੰਨੀ ਸਰਕਾਰ ਨੇ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਸ਼ੁਰੂ ਕੀਤੀ ਪਰ ਸਾਨੂੰ ਵੀ ਸਿਰਫ਼ 111 ਦਿਨ ਕੰਮ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਅਸੀਂ ਅਕਾਲੀ ਆਗੂ ਮਜੀਠੀਆ ਖਿਲਾਫ ਕੇਸ ਦਰਜ ਕਰਵਾਇਆ ਅਤੇ ਉਸ ਨੂੰ ਸੁਪਰੀਮ ਕੋਰਟ ਤੱਕ ਜ਼ਮਾਨਤ ਨਹੀਂ ਮਿਲੀ। ਹਾਈਕੋਰਟ ਨੇ ਵੀ ਕੇਸ ਨੂੰ ਠੀਕ ਮੰਨਿਆ ਹੈ। ਰੰਧਾਵਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਪਿੰਡਾਂ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਾਂ ਅਤੇ ਜੇਕਰ ਲੋਕ ਸਾਨੂੰ 5 ਸਾਲ ਹੋਰ ਦੇਣ ਤਾਂ ਨਸ਼ਿਆਂ ਦੀਆਂ ਵੱਡੀਆਂ ਮੱਛੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਆਉਣ-ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੇਨ ਹਾਈਵੇਅ ਸਣੇ 3 ਦਿਨ ਬੰਦ ਮਿਲਣਗੇ ਕਈ ਰਸਤੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਏ. ਸੀ. ਪੀ. ਬਿਮਲਕਾਂਤ ਤੇ ਪਾਰਟਨਰ ਨਸ਼ਾ ਸਮੱਗਲਰ ਜੀਤਾ ਮੌੜ ਦਾ ਸਾਥੀ ਵੀ ਅਮਰੀਕਾ ’ਚ ਗ੍ਰਿਫਤਾਰ
NEXT STORY