ਚੰਡੀਗੜ੍ਹ (ਰਾਜਿੰਦਰ) : ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਵੀ ਮੀਂਹ ਪੈਣ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਪਾਣੀ ਦਾ ਪੱਧਰ ਹੁਣ 1161.60 ਫੁੱਟ ’ਤੇ ਪਹੁੰਚ ਗਿਆ ਹੈ। ਜੇਕਰ ਇਕ ਫੁੱਟ ਹੋਰ ਪਾਣੀ ਦਾ ਪੱਧਰ ਵੱਧ ਜਾਂਦਾ ਹੈ ਤਾਂ ਸੁਖਨਾ ਦੇ ਫਲੱਡ ਗੇਟ ਖੋਲ੍ਹਣ ਦੀ ਨੌਬਤ ਆ ਜਾਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਜਬਰ-ਜ਼ਿਨਾਹ ਪੀੜਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ ਪੁਲਸ, ਮੁੜ ਵਸੇਬੇ ਲਈ ਵੀ ਕਰੇਗੀ ਮਦਦ
ਜੇਕਰ ਕੈਚਮੈਂਟ ਏਰੀਆ ਵਿਚ ਅੱਗੇ ਚੰਗਾ ਮੀਂਹ ਪੈ ਜਾਂਦਾ ਹੈ ਤਾਂ ਝੀਲ ਦੇ ਗੇਟ ਕਿਸੇ ਵੀ ਸਮੇਂ ਖੋਲ੍ਹਣੇ ਪੈ ਸਕਦੇ ਹਨ। ਇਹੀ ਕਾਰਨ ਹੈ ਕਿ ਝੀਲ ’ਤੇ ਅਧਿਕਾਰੀਆਂ ਦੀ ਨਿਯੁਕਤੀ ਦੇ ਨਾਲ ਹੀ ਹਰ ਘੰਟੇ ਬਾਅਦ ਪਾਣੀ ਦਾ ਪੱਧਰ ਵੱਧਣ ਦੀ ਜਾਣਕਾਰੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੰਜਾਬ ਨੂੰ ਕੀਤਾ ਜਾ ਚੁੱਕਾ ਹੈ ਅਲਰਟ
ਯੂ. ਟੀ. ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਖਨਾ ਝੀਲ ਦੇ ਵੱਧਦੇ ਪਾਣੀ ਦੇ ਪੱਧਰ ਕਾਰਨ ਝੀਲ ’ਤੇ ਵਿਭਾਗ ਦੇ ਕਰਮਚਾਰੀਆਂ ਦੀ ਪਹਿਲਾਂ ਹੀ ਨਿਯੁਕਤੀ ਕਰ ਦਿੱਤੀ ਗਈ ਹੈ। ਪੰਜਾਬ ਨੂੰ ਵੀ ਇਸ ਸਬੰਧੀ ਕਈ ਵਾਰ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮਾਤਾ ਚਿੰਤਪੁਰਨੀ ਮੇਲੇ ਸਬੰਧੀ ਲੱਗਣ ਵਾਲੇ 'ਲੰਗਰਾਂ' ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ
ਪਿਛਲੇ ਸਾਲ 23 ਅਗਸਤ ਨੂੰ ਭਾਰੀ ਮੀਂਹ ਪੈਣ ਕਾਰਨ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੂੰ ਸੁਖਨਾ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਤੋਂ 2 ਸਾਲ ਪਹਿਲਾਂ 24 ਸਤੰਬਰ, 2018 ਨੂੰ ਵੀ ਸੁਖਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਸੀ, ਜਿਸ ਤੋਂ ਬਾਅਦ ਝੀਲ ਦੇ ਦੋਵੇਂ ਗੇਟਾਂ ਨੂੰ ਖੋਲ੍ਹਣਾ ਪਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੇਲਾ ਰੱਖੜ ਪੁੰਨਿਆਂ ਮੌਕੇ ਕਾਂਗਰਸ ਕਰੇਗੀ ਵਿਸ਼ਾਲ ਰੈਲੀ : ਭਲਾਈਪੁਰ
NEXT STORY