ਹੁਸ਼ਿਆਰਪੁਰ : ਬੀਤੇ ਦਿਨੀਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਵਲੋਂ ਸਾਜ਼ਿਸ਼ਾਂ ਘੜਨ ਦੇ ਲਗਾਏ ਗਏ ਦੋਸ਼ਾਂ ਨੂੰ ਡਾ. ਬਲਬੀਰ ਸਿੰਘ ਨੇ ਸਿਰੇ ਤੋਂ ਨਾਕਾਰ ਦਿੱਤਾ ਹੈ। ਡਾ. ਬਲਬੀਰ ਨੇ ਕਿਹਾ ਕਿ ਜਿਸ ਵਿਅਕਤੀ ਵਲੋਂ ਖਹਿਰਾ ਨੂੰ ਪੈਸੇ ਦੇਣ ਦੀ ਗੱਲ ਕਹੀ ਗਈ ਹੈ, ਉਹ ਆਮ ਆਦਮੀ ਪਾਰਟੀ ਦਾ ਵਰਕਰ ਹੀ ਨਹੀਂ ਹੈ। ਡਾ. ਬਲਬੀਰ ਨੇ ਕਿਹਾ ਕਿ ਉਨ੍ਹਾਂ ਖਹਿਰਾ 'ਤੇ ਕੋਈ ਦੋਸ਼ ਨਹੀਂ ਲਗਾਇਆ। ਉਨ੍ਹਾਂ ਕਿਹਾ ਕਿ ਖਹਿਰਾ ਪਾਰਟੀ ਦਾ ਸਿਪਾਹੀ ਹੈ ਅਤੇ ਅਸੀਂ ਖਹਿਰਾ ਨਾਲ ਮਿਲ ਕੇ ਨਸ਼ੇ ਖਿਲਾਫ ਲੜਾਈ ਲੜ ਰਹੇ ਹਨ।
ਡਾ. ਬਲਬੀਰ ਨੇ ਕਿਹਾ ਕਿ ਜੇਕਰ ਖਹਿਰਾ ਨੂੰ ਕੋਈ ਸ਼ਿਕਾਇਤ ਸੀ ਤਾਂ ਪਹਿਲਾਂ ਉਨ੍ਹਾਂ ਨੂੰ ਮਨੀਸ਼ ਸਿਸੋਦੀਆ ਨਾਲ ਗੱਲਬਾਤ ਕਰਨੀ ਚਾਹੀਦੀ ਸੀ ਜਦਕਿ ਉਨ੍ਹਾਂ ਪਹਿਲਾਂ ਮੀਡੀਆ ਵਿਚ ਆਪਣੀ ਗੱਲ ਰੱਖੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਸੁਖਪਾਲ ਖਹਿਰਾ ਨੇ ਫੇਸਬੁਕ 'ਤੇ ਲਾਈਵ ਹੋ ਕੇ ਡਾ. ਬਲਬੀਰ ਸਿੰਘ ਵਲੋਂ ਆਪਣੇ ਖਿਲਾਫ ਸਾਜ਼ਿਸ਼ਾਂ ਘੜਨ ਦੇ ਦੋਸ਼ ਲਗਾਏ ਸਨ। ਖਹਿਰਾ ਨੇ ਕਿਹਾ ਸੀ ਕਿ ਡਾ. ਬਲਬੀਰ ਸਿੰਘ ਪਾਰਟੀ ਦੇ ਸੀਨੀਅਰ ਵਰਕਰਾਂ ਅਤੇ ਵਾਲੰਟੀਅਰਾਂ ਨੂੰ ਉਨ੍ਹਾਂ ਖਿਲਾਫ ਭੜਕਾ ਰਹੇ ਹਨ ਅਤੇ ਉਨ੍ਹਾਂ 'ਤੇ ਪੈਸੇ ਲਗਾਉਣ ਦੇ ਦੋਸ਼ ਲਗਾ ਰਹੇ ਹਨ।
ਲੁਧਿਆਣਾ ਦੇ ਮੈਡੀਕਲ ਸਟੋਰਾਂ ਨੂੰ ਵੱਡੀ ਰਾਹਤ
NEXT STORY