ਚੰਡੀਗੜ੍ਹ \ਅੰਮ੍ਰਿਤਸਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਕਰਮ ਮਜੀਠੀਆ ਖ਼ਿਲਾਫ਼ ਝੂਠੇ ਪਰਚੇ ਕੀਤੇ ਗਏ, ਹੁਣ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...
ਗਨੀਵ ਕੌਰ ਨੇ ਕਿਹਾ ਕਿ ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਸਿਰਫ਼ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖਿਲਾਫ਼ ਬੋਲ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਦੇ ਨੇਤਾ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੱਕਾਂ ਲਈ ਆਵਾਜ਼ ਚੁੱਕਣ ਵਾਲੇ ਨੇਤਾਵਾਂ ਖ਼ਿਲਾਫ਼ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੇ ਹਨ।
ਇਹ ਵੀ ਪੜ੍ਹੋ : CM ਮਾਨ ਦਾ ਤੋਹਫ਼ਾ, ਵੇਰਕਾ ਦੁੱਧ ਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਦਾ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਨਾ ਸਿਰਫ਼ ਖੁਆਰ ਕੀਤਾ ਜਾ ਰਿਹਾ ਹੈ, ਸਗੋਂ ਉਨ੍ਹਾਂ ਦੇ ਪਰਿਵਾਰਾਂ ਅਤੇ ਬੱਚਿਆਂ ਤੱਕ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਗਨੀਵ ਕੌਰ ਅਨੁਸਾਰ ਪੰਜਾਬ ਪੁਲਸ ਦਾ ਸਿਆਸੀਕਰਨ ਇਸ ਹੱਦ ਤੱਕ ਹੋ ਗਿਆ ਹੈ ਕਿ ਕੁਝ ਅਫ਼ਸਰ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਸਿੱਧੇ ਸਿਆਸੀ ਦਬਾਅ ਹੇਠ ਕਾਰਵਾਈ ਕਰ ਰਹੇ ਹਨ। ਗਨੀਵ ਕੌਰ ਨੇ ਕਿਹਾ ਕਿ ਪੰਜਾਬੀ ਨਾ ਕਦੇ ਝੁਕੇ ਸਨ ਨਾ ਝੁਕਣਗੇ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲੜਾਈ ਜਾਰੀ ਰਹੇਗੀ। ਹਿੰਮਤ, ਦਲੇਰੀ ਅਤੇ ਕੁਰਬਾਨੀ ਵਾਲੇ ਪੰਜਾਬੀ ਆਪਣੇ ਹੱਕਾਂ ਲਈ ਗੁਰੂ ਸਾਹਿਬ ਦੀ ਕਿਰਪਾ ਨਾਲ ਅੱਗੇ ਵੀ ਲੜਦੇ ਰਹਿਣਗੇ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਸਪੋਰਟਸ ਕਾਰੋਬਾਰੀ ਪੰਟਰ ਨੇ ਕੰਗਾਲ ਕੀਤੇ ਪੰਜਾਬ ਦੇ ਨਾਮੀ ਬੁੱਕੀ, ਪੂਰਾ ਮਾਮਲਾ ਕਰੇਗਾ ਹੈਰਾਨ
NEXT STORY