ਮੋਹਾਲੀ : ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਸਿਆਸੀ ਕਾਰਨਾਂ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਇਕ ਵੱਡੇ ਮੰਤਰੀ 'ਤੇ ਕਾਰਵਾਈ ਕਰਵਾਈ ਸੀ ਅਤੇ ਉਸ ਦਾ ਅਸਤੀਫ਼ਾ ਦੁਆਇਆ ਸੀ। ਮਹਿਤਾਬ ਖਹਿਰਾ ਨੇ ਕਿਹਾ ਕਿ ਇਸ ਦੇ ਚੱਲਦਿਆਂ ਹੀ ਉਨ੍ਹਾਂ ਦੇ ਪਿਤਾ 'ਤੇ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਈ. ਡੀ. ਵੱਲੋਂ ਚੰਡੀਗੜ੍ਹ ਵਿਖੇ ਸੈਕਟਰ-18 ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਈ. ਡੀ. ਨੇ ਸੁਖਪਾਲ ਖਹਿਰਾ ਨੂੰ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਸੱਦਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੂਜੇ ਪਾਸੇ ਈ. ਡੀ. ਵੱਲੋਂ ਟਾਪ ਫੈਸਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸਬਯਸਾਚੀ ਤੇ ਰਿਤੂ ਕੁਮਾਰ ਨੂੰ ਸੰਮਨ ਭੇਜੇ ਗਏ ਹਨ। ਇਹ ਸੰਮਨ ਖਹਿਰਾ ਵੱਲੋਂ ਆਪਣੀ ਧੀ ਦੇ ਵਿਆਹ ਵੇਲੇ ਕੀਤੀ ਗਈ ਖ਼ਰੀਦਦਾਰੀ ਨਾਲ ਸਬੰਧਿਤ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਤੇ ਅੰਬਾਲਾ ਸਣੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ
ਇਸ ਗ੍ਰਿਫ਼ਤਾਰੀ ਤੋਂ ਬਾਅਦ ਇਕ ਵਾਰ ਮੁੜ ਖਹਿਰਾ ਵਿਵਾਦਾਂ 'ਚ ਆ ਗਏ ਹਨ। ਕਈ ਆਗੂਆਂ ਨਾਲ ਛੱਤੀ ਦਾ ਅੰਕੜਾ ਹੋਣ ਕਾਰਨ ਇਸ ਗ੍ਰਿਫ਼ਤਾਰੀ ਨਾਲ ਸਿਆਸੀ ਹਲਕਿਆਂ 'ਚ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਧੀ ਰਾਤ ਨੂੰ ਚੋਰਾਂ ਨੇ ਏ. ਟੀ. ਐੱਮ. ’ਚ ਮਾਰਿਆ ਡਾਕਾ, ਲੁੱਟੀ 9 ਲੱਖ ਤੋਂ ਵੱਧ ਦੀ ਰਕਮ
NEXT STORY