ਮੋਹਾਲੀ : ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਵੀਰਵਾਰ ਨੂੰ ਮੋਹਾਲੀ ਅਦਾਲਤ 'ਚ ਪੇਸ਼ੀ ਹੈ। ਉਨ੍ਹਾਂ ਨੂੰ ਪਟਿਆਲਾ ਜੇਲ੍ਹ ਤੋਂ ਮੋਹਾਲੀ ਲਿਆਂਦਾ ਜਾ ਰਿਹਾ ਹੈ। ਈ. ਡੀ. ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ
ਅੱਜ ਹੋਣ ਵਾਲੀ ਸੁਣਵਾਈ 'ਚ ਖਹਿਰਾ ਵੱਲੋਂ ਜ਼ਮਾਨਤ ਦੀ ਮੰਗ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਈ. ਡੀ. ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ : ਮੋਗਾ : ਡਿਪਟੀ ਮੇਅਰ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੇ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ, ਗ੍ਰਿਫ਼ਤਾਰ
ਹੁਣ ਹਾਈਕੋਰਟ ਨੇ ਈ. ਡੀ. ਤੋਂ ਖਹਿਰਾ ਦੀ ਗ੍ਰਿਫ਼ਤਾਰੀ ਕਰਨ ਦੀ ਲੋੜ ਬਾਰੇ ਪੁੱਛਿਆ ਹੈ। ਹਾਈਕੋਰਟ 'ਚ ਖਹਿਰਾ ਨੇ ਦਲੀਲ ਦਿੱਤੀ ਸੀ ਕਿ ਈ. ਡੀ. ਨੇ ਜਦੋਂ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ, ਉਹ ਉੱਥੇ ਗਏ। ਜਦੋਂ ਉਹ 11ਵੀਂ ਵਾਰ ਪੇਸ਼ ਹੋਣ ਗਏ ਤਾਂ ਉਨ੍ਹਾਂ ਨੂੰ ਚੰਡੀਗੜ੍ਹ 'ਚ ਗ੍ਰਿਫ਼ਤਾਰ ਕਰ ਲਿਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਪੁੱਜੇ ਕੇਜਰੀਵਾਲ ਦਾ CM ਚੰਨੀ ’ਤੇ ਵੱਡਾ ਹਮਲਾ, ਕਿਹਾ ‘ਮੇਰਾ ਰੰਗ ਕਾਲਾ ਹੋ ਸਕਦੈ, ਨੀਅਤ ਨਹੀਂ’
NEXT STORY