ਜਲੰਧਰ (ਰਮਨਦੀਪ ਸਿੰਘ ਸੋਢੀ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨਾਲ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਇੰਟਰਵਿਊ ਦੌਰਾਨ ਸੁਖਪਾਲ ਖਹਿਰਾ ਨੇ ਆਪਣੀਆਂ ਦਿਲੀ ਭਾਵਨਾਵਾਂ ਸਾਂਝੀਆਂ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੀ ਖ਼ਾਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਖੜ੍ਹੇ ਹੋਣ ਲਈ ਤਿਆਰ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਪਟਿਆਲਾ 'ਚ ਬੀਤੇ ਦਿਨ ਵਾਪਰੀ ਹਿੰਸਾ ਬਾਰੇ ਬੋਲਦਿਆਂ ਕਿਹਾ ਕਿ ਇਸ ਘਟਨਾ ਤੋਂ ਪਤਾ ਲੱਗਦਾ ਹੈ ਕਿ ਇੰਟੈਲੀਜੈਂਸ ਪੂਰੀ ਤਰ੍ਹਾਂ ਫੇਲ੍ਹ ਹੈ। ਉਨ੍ਹਾਂ ਕਿਹਾ ਕਿ ਇਕ ਧਿਰ ਦੇ ਧਰਨੇ ਬਾਰੇ ਸਭ ਨੂੰ ਪਤਾ ਸੀ, ਇਸ ਲਈ ਸਰਕਾਰ ਵੱਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਅੱਜ ਰਾਤ 8 ਵਜੇ ਤੱਕ ਲੱਗੇਗਾ ਲੰਬਾ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤੇ ਹੁਕਮ (ਵੀਡੀਓ)
ਉਨ੍ਹਾਂ ਕਿਹਾ ਕਿ ਪੂਰੀ ਦੁਨੀਆ 'ਚ ਪੰਜਾਬ ਦਾ ਅਕਸ ਪਹਿਲਾਂ ਹੀ ਗਿਰਾਵਟ ਨਾਲ ਚੱਲ ਰਿਹਾ ਹੈ ਅਤੇ ਇਸ ਘਟਨਾ ਨੇ ਮਾਹੌਲ ਹੋਰ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਭ ਕੁੱਝ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੁੱਛ-ਪੁੱਛ ਕੇ ਕਰਨਾ ਸਹੀ ਨਹੀਂ ਹੈ ਅਤੇ ਪੰਜਾਬ 'ਚ ਹਾਲਾਤ ਉਦੋਂ ਹੀ ਸੁਧਰਨਗੇ, ਜਦੋਂ ਸੂਬੇ ਦੀ ਪੁਲਸ ਦੇ ਹੱਥ ਪੂਰੀ ਤਰ੍ਹਾਂ ਆਜ਼ਾਦ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਤਾਰੀਖ਼ 'ਚ ਕੋਈ ਵੀ ਪੁਲਸ ਅਫ਼ਸਰ ਚੰਡੀਗੜ੍ਹ ਬੈਠੇ ਮੁੱਖ ਮੰਤਰੀ ਦੀ ਇਜਾਜ਼ਤ ਤੋਂ ਬਿਨਾਂ ਕੋਈ ਫ਼ੈਸਲਾ ਨਹੀਂ ਲੈ ਸਕਦਾ ਹੈ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਪੁੱਛੇ ਬਿਨਾਂ ਕੋਈ ਫ਼ੈਸਲਾ ਨਹੀਂ ਲੈ ਸਕਦੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ 'ਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 'ਤੇ ਦਿੱਲੀ ਦੀ ਕਮਾਂਡ ਹਾਵੀ ਹੈ। ਉਨ੍ਹਾਂ ਕਿਹਾ ਕਿ ਕਿ ਕੇਂਦਰ ਸਰਕਾਰ ਹੌਲੀ-ਹੌਲੀ ਪੰਜਾਬ 'ਤੇ ਕਬਜ਼ਾ ਕਰ ਰਹੀ ਹੈ ਅਤੇ ਹੁਣ ਡੈਮ ਅਤੇ ਦਰਿਆਵਾਂ 'ਤੇ ਵੀ ਕਬਜ਼ਾ ਕਰਨ ਲੱਗੀ ਹੋਈ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਮਸਲੇ ਨੂੰ ਲੈ ਕੇ ਅਸੀਂ ਸਾਰੇ ਇਕੱਠੇ ਹਾਂ। ਉਨ੍ਹਾਂ ਕਿਹਾ ਕਿ ਐੱਸ. ਵਾਈ. ਐੱਲ. ਵਰਗੇ ਗੰਭੀਰ ਮੁੱਦਿਆਂ ਖ਼ਿਲਾਫ਼ ਆਵਾਜ਼ ਚੁੱਕਣੀ ਪਵੇਗੀ ਨਹੀਂ ਤਾਂ ਹੋਰ ਸੂਬੇ ਸਾਡਾ ਪਾਣੀ ਲੈ ਜਾਣਗੇ ਅਤੇ ਅਸੀਂ ਕੁੱਝ ਨਹੀਂ ਕਰ ਸਕਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਹੱਕ ਬਚਾਉਣ ਲਈ ਲੜਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਖੇਤਰੀ ਪਾਰਟੀਆਂ ਮਿਲ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਨਹੀਂ ਲੜਨਗੀਆਂ ਤਾਂ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਕੋਲੋਂ ਸਭ ਕੁੱਝ ਖੋਹ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਪੋਸਟਿੰਗ ਅਤੇ ਟਰਾਂਸਫਰਾਂ, ਉਹ ਸਭ ਸਿਆਸੀ ਰਸੂਖ ਰੱਖਣ ਵਾਲੇ ਲੋਕਾਂ ਦੇ ਕਹਿਣ ਮੁਤਾਬਕ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ 100 ਵਿਅਕਤੀਆਂ ਜਿਹੜੇ ਪੂਰੀ ਤਰ੍ਹਾਂ ਇਮਾਨਦਾਰ ਹਨ, ਉਨ੍ਹਾਂ ਨੂੰ ਅਫ਼ਸਰ ਲਾਇਆ ਜਾਵੇ ਕਿਉਂਕਿ ਬਹੁਤ ਜ਼ਿਆਦਾ ਇਮਾਨਦਾਰ ਬੰਦ ਵੀ ਪੰਜਾਬ 'ਚ ਬੈਠੇ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਹੈਰੀਟੇਜ ਸਟ੍ਰੀਟ 'ਤੇ ਨਾਜਾਇਜ਼ ਕਬਜ਼ੇ ਹਟਾਏ ਜਾਣ 'ਤੇ ਹੋਇਆ ਹੰਗਾਮਾ
NEXT STORY