ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਭਾਜਪਾ ਸਮਰਥਕ ਰਿੰਕਲ ਖੇੜਾ ਦੇ ਕਤਲ ਮਾਮਲੇ 'ਚ 'ਆਪ' ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੇ ਉਨ੍ਹਾਂ ਦਾ ਹਰ ਤਰੀਕੇ ਨਾਲ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਸੀਨੀਅਰ ਭਾਜਪਾ ਆਗੂ ਸਤਪਾਲ ਗੋਸਾਈਂ ਵੀ ਮੌਜੂਦ ਸਨ।
ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ 'ਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਹੱਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਇਕ ਕਾਂਗਰਸੀ ਕੌਂਸਲਰ ਦੇ ਬੇਟੇ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤੇ ਜਾਣ ਤੋਂ ਬਾਅਦ ਇਹ ਹਾਲ ਹੈ ਤਾਂ ਕੱਲ੍ਹ ਜੇਕਰ ਕੋਈ ਵਿਧਾਇਕ ਜਾਂ ਉਸ ਦਾ ਬੇਟਾ ਕਿਸੇ ਦਾ ਕਤਲ ਕਰਦਾ ਹੈ ਤਾਂ ਉਹ ਆਜ਼ਾਦ ਪੂਰੇ ਸੂਬੇ 'ਚ ਘੁੰਮ ਸਕਦਾ ਹੈ ਅਤੇ ਪੁਲਸ ਉਸ ਨੂੰ ਕੁਝ ਵੀ ਨਹੀਂ ਕਹੇਗੀ। ਖਹਿਰਾ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹੀ ਹੈ। ਇਸ ਮਾਮਲੇ 'ਚ ਹਾਈਕੋਰਟ 'ਚ ਅਪੀਲ ਦਾਇਰ ਕਰਨ ਅਤੇ ਅਦਾਲਤ ਦੇ ਨਿਰਦੇਸ਼ਾਂ ਦੇ ਬਾਵਜੂਦ ਪੁਲਸ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਜਾਂਦੀ।
ਸੁਖਨਾ ਸੈਂਚੂਰੀ 'ਚ ਹੁਣ ਈ-ਕਾਰਟ 'ਚ ਘੁੰਮ ਸਕਣਗੇ ਲੋਕ
NEXT STORY