ਚੰਡੀਗੜ੍ਹ : 'ਆਮ ਆਦਮੀ ਪਾਰਟੀ' ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਖਹਿਰਾ ਨੇ ਬਰਗਾੜੀ ਕਾਂਡ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਵਿਸ਼ੇਸ਼ ਸੈਸ਼ਨ ਇਸ ਲਈ ਨਹੀਂ ਬੁਲਾ ਰਹੀ ਕਿ ਅਜੇ ਇਸ ਦੀ ਰਿਪੋਰਟ ਪੂਰੀ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਾਰੇ ਮਾਮਲੇ ਨੂੰ ਠੰਡੇ ਬਸਤੇ 'ਚ ਪਾ ਰਹੀ ਹੈ। ਉਨ੍ਹਾਂ ਮੌੜ ਬੰਬ ਧਮਾਕੇ ਬਾਰੇ ਬੋਲਦਿਆਂ ਕਿਹਾ ਕਿ ਇਸ ਦੀ ਵੀ ਕੋਈ ਜਾਂਚ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਧਮਾਕੇ 'ਚ 7 ਲੋਕ ਮਰ ਗਏ ਪਰ ਅਕਾਲੀ ਤੇ ਕਾਂਗਰਸੀ ਸਿਰਫ ਵੋਟਾਂ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਕੇਸਾਂ ਬਾਰੇ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਦਾ ਮਤਲਬ ਹੈ ਕਿ ਕਾਂਗਰਸ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਦੀ ਕੋਈ ਕਦਰ ਨਹੀਂ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਸੈਸ਼ਨ ਨਹੀਂ ਬੁਲਾਇਆ ਜਾਂਦਾ ਤਾਂ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਵਲੋਂ 20 ਅਗਸਤ ਨੂੰ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਮਜ਼ਬੂਰ ਹੋਵੇ।
ਤਰਨਤਾਰਨ : ਬੀ. ਐੱਸ. ਐੱਫ ਨੇ ਭਾਰਤ-ਪਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ
NEXT STORY