ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਖਹਿਰਾ ਨੇ ਬੇਅਦਬੀ ਮਾਮਲਿਆਂ 'ਤੇ 20 ਅਗਸਤ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਥੋੜ੍ਹੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਇਹ ਮਾਰਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਕੋਟਕਪੂਰਾ ਤੇ ਬਹਿਬਲ ਕਲਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਸੰਬਧੀ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਕਰਾਇਆ ਜਾਣਾ ਸੀ।
ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਤੋਂ 28 ਅਗਸਤ ਤੱਕ ਚੱਲੇਗਾ ਤੇ ਇਸ ਦੌਰਾਨ ਦੇਖਿਆ ਜਾਵੇਗਾ ਕਿ ਪੰਜਾਬ ਸਰਕਾਰ ਬਰਗਾੜੀ ਕਾਂਡ ਸਬੰਧੀ ਮਿਲੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਤੇ ਕੀ ਕਾਰਵਾਈ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਇਕ ਮੌਕਾ ਦੇਣਾ ਚਾਹੁੰਦੇ ਹਨ ਅਤੇ ਸਰਕਾਰ ਦਾ ਰਵੱਈਆ ਦੇਖਣ ਤੋਂ ਬਾਅਦ ਹੀ ਇਹ ਰੋਸ ਮਾਰਚ ਕੱਢਿਆ ਜਾਵੇਗਾ।
ਵਰਕਰ ਪਾਰਟੀ ਦਾ ਸਰਮਾਇਆ ਅਤੇ ਰੀਡ ਦੀ ਹੱਡੀ ਹੁੰਦੇ ਨੇ : ਸੁਖਬੀਰ
NEXT STORY