ਚੰਡੀਗੜ੍ਹ : 'ਆਪ' ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਖਹਿਰਾ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਖਿਲਾਫ ਭੜਾਸ ਕੱਢਦਿਆਂ ਕਿਹਾ ਹੈ ਕਿ ਆਖਰ ਭਗਵੰਤ ਮਾਨ ਨੇ ਉਨ੍ਹਾਂ ਖਿਲਾਫ ਹੋ ਰਹੀ ਡੂੰਘੀ ਸਾਜਿਸ਼ ਨੂੰ ਉਜਾਗਰ ਕਰ ਹੀ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਵੀ ਅਸੰਵਿਧਾਨਿਕ ਤੌਰ 'ਤੇ ਡਾ. ਗਾਂਧੀ, ਹਰਿੰਦਰ ਸਿੰਘ ਖਾਲਸਾ, ਸੁੱਚਾ ਸਿੰਘ ਛੋਟੇਪੁਰ ਅਤੇ ਗੁਰਪ੍ਰੀਤ ਘੁੱਗੀ ਨੂੰ ਵੀ ਪਾਰਟੀ 'ਚੋਂ ਕੱਢਣ ਦੀ ਪੁਸ਼ਟੀ ਕਰ ਚੁੱਕੇ ਹਨ ਅਤੇ ਹੁਣ ਭਗਵੰਤ ਮਾਨ ਨੇ ਉਨ੍ਹਾਂ ਦੀ ਵਾਰੀ ਲਾ ਦਿੱਤੀ। ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਆਪਣੇ ਇਕ ਬਿਆਨ 'ਚ ਕਿਹਾ ਸੀ ਕਿ ਖਹਿਰਾ ਨੂੰ ਜਲਦੀ ਹੀ ਪਾਰਟੀ 'ਚੋਂ ਕੱਢ ਦਿੱਤਾ ਜਾਵੇਗਾ, ਜਿਸ 'ਤੇ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਪੁਲਸ ਨਾਲ ਧੱਕਾ-ਮੁੱਕੀ ਤੇ 1 ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ
NEXT STORY