ਕੋਟਕਪੂਰਾ—ਜਦੋਂ ਤੱਕ ਬਰਗਾੜੀ ਮੋਰਚੇ 'ਤੇ ਬੈਠੀਆਂ ਸਿੱਖ ਸੰਗਤਾਂ ਨੂੰ ਇਨਸਾਫ ਨਹੀਂ ਮਿਲੇਗਾ, ਉਦੋਂ ਤੱਕ ਇਹ ਜੰਗ ਜਾਰੀ ਰਹੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਖਹਿਰਾ ਨੇ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਰੱਖੇ ਗਏ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੇ ਸ਼ਰਧਾਂਜਲੀ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਇਹ ਜੰਗ ਉਦੋਂ ਤੱਕ ਚੱਲੇਗੀ ਜਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ। ਉਨ੍ਹਾਂ ਨੇ ਕਿਹਾ ਕਿ 4 ਮਹੀਨੇ ਪਹਿਲਾਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਗਈ ਸੀ ਪਰ ਕੋਈ ਵੀ ਐਕਸ਼ਨ ਨਹੀਂ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਗੋਲੀਕਾਂਡ 'ਚ ਮਾਰੇ ਗਏ ਨੌਜਵਾਨਾਂ ਦੇ ਦੋਸ਼ੀ, ਭਾਵੇਂ ਉਹ ਸਿਆਸਤਦਾਨ ਹੋਣ ਜਾਂ ਫਿਰ ਕੋਈ ਅਫਸਰ, ਉਨ੍ਹਾਂ ਨੂੰ ਸਜ਼ਾ ਦਿਵਾ ਕੇ ਰਹਾਂਗੇ। ਇਸ ਮੌਕੇ ਖਹਿਰਾ ਨੇ 'ਦੋਸ਼ੀਆਂ ਨੂੰ ਗ੍ਰਿਫਤਾਰ ਕਰੋ, ਦੋਸ਼ੀਆਂ ਨੂੰ ਗ੍ਰਿਫਤਾਰ ਕਰੋ' ਦੇ ਨਾਅਰੇ ਵੀ ਲਗਵਾਏ।
ਐੱਸ. ਜੀ. ਪੀ. ਸੀ. ਦੀਆਂ ਚੋਣਾਂ ਦੇ ਮੁੱਦੇ 'ਤੇ ਨਰਿੰਦਰ ਮੋਦੀ ਅਤੇ ਕੈਪਟਨ ਸਰਕਾਰ ਤੋਂ ਜਵਾਬ ਮੰਗਦੇ ਹੋਏ ਖਹਿਰਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਅਜੇ ਤੱਕ ਕਿਉਂ ਨਹੀਂ ਹੋ ਸਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਹਾਊਸ ਦਾ ਕਾਰਜਕਾਲ 2016 'ਚ ਖਤਮ ਹੋ ਚੁੱਕਾ ਹੈ ਅਤੇ ਵੱਧ ਸਮਾਂ ਹੋਣ ਦੇ ਬਾਵਜੂਦ ਵੀ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਕਿਹਾ ਕਿ ਜਲਦ ਤੋਂ ਜਲਦ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਕਰਵਾਈਆਂ ਜਾਣ।
ਸੀਵਰੇਜ ਦੇ ਜ਼ਹਿਰੀਲੇ ਪਾਣੀ ਨਾਲ ਪਕਾਈਆਂ ਜਾ ਰਹੀਆਂ ਸਬਜ਼ੀਆਂ ਮਨੁੱਖੀ ਸਿਹਤ ਲਈ ਹਨ ਹਾਨੀਕਾਰਕ
NEXT STORY