ਚੰਡੀਗੜ੍ਹ (ਮਨਮੋਹਨ) : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਸੈਕਟਰ-17 ਵਿਖੇ 1984 ਸਿੱਖ ਕਤੇਆਮ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ 'ਚ ਬੈਠੇ ਆਗੂਆਂ ਦਾ ਕਹਿਣਾ ਹੈ ਕਿ 1984 ਸਿੱਖ ਨਸਲਕੁਸ਼ੀ ਦੇ 34 ਸਾਲ ਬੀਤ ਜਾਣ ਦੇ ਬਾਵਜੂਦ ਵੀ ਇਨਸਾਫ ਨਾ ਮਿਲਣ ਖਿਲਾਫ ਉਹ ਆਪਣਾ ਰੋਸ ਸ਼ਾਂਤਮਈ ਢੰਗ ਨਾਲ ਪ੍ਰਗਟ ਕਰਨ ਲਈ ਇੱਥੇ ਇਕੱਠੇ ਹੋਏ ਹਨ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਰਾਹੀਂ ਉਹ ਗੂੰਗੀ ਅਤੇ ਬੋਲੀ ਸਰਕਾਰ ਨੂੰ ਜਗਾਉਣਾ ਚਾਹੁੰਦੇ ਹਨ ਤਾਂ ਜੋ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦੁਆਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਤਾਂ ਸਿਰਫ ਲੋਕਤੰਤਰੀ ਤਰੀਕੇ ਨਾਲ ਸਰਕਾਰ ਤੱਕ ਆਪਣੀ ਗੱਲ ਹੀ ਪਹੁੰਚਾ ਸਕਦੇ ਹਨ, ਜਦੋਂ ਕਿ ਹਰਸਿਮਰਤ ਕੌਰ ਬਾਦਲ ਤਾਂ ਸਰਕਾਰ 'ਚ ਬੈਠੀ ਹੈ। ਉਨ੍ਹਾਂ ਕਿਹਾ ਕਿ 1984 'ਚ ਮਨੁੱਖਤਾ ਦੇ ਹੋਏ ਕਤਲ ਦੀ ਅੱਜ ਤੱਕ ਕਿਸੇ ਨੂੰ ਸਜ਼ਾ ਨਹੀਂ ਦਿੱਤੀ ਗਈ। ਉੱਥੇ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਸੈਕਟਰ-17 ਸ਼ਾਪਿੰਗ ਏਰੀਆ ਹੈ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਉਹ ਸਿਰਫ ਕੁਝ ਘੰਟੇ ਹੀ ਇਸ ਪ੍ਰਦਰਸ਼ਨ 'ਤੇ ਬੈਠਣਗੇ।
ਇਸ ਬਾਰੇ ਕੰਵਰ ਸੰਧੂ ਨੇ ਕਿਹਾ ਕਿ ਹੁਣ ਤੱਕ ਕਿੰਨੀਆਂ ਸਰਕਾਰਾਂ ਆਈਆਂ ਪਰ ਅਜੇ ਤੱਕ ਕਿਸੇ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਦੀ ਆਪਸ 'ਚ ਮਿਲੀ-ਭੁਗਤ ਹੈ, ਜਿਸ ਕਾਰਨ ਅੱਜ ਤੱਕ ਇਸ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ।
52 ਸਾਲਾਂ ਬਾਅਦ ਵੀ ਪੰਜਾਬ ਨੂੰ ਨਾ ਮਿਲੀ ਆਪਣੀ 'ਰਾਜਧਾਨੀ'
NEXT STORY