ਜਲੰਧਰ (ਚੋਪੜਾ)–ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਦਾ ਲਗਭਗ 20,000 ਕਰੋੜ ਰੁਪਿਆ ਆਖਿਰ ਕਿੱਥੇ ਜਾ ਰਿਹਾ ਹੈ। ਇਹ ਸਵਾਲ ਕਰਦਿਆਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਅਤੇ ਆਦਮਪੁਰ ਤੋਂ ਵਿਧਾਇਕ ਅਤੇ ਸੂਬਾਈ ਬੁਲਾਰੇ ਸੁਖਵਿੰਦਰ ਸਿੰਘ ਕੋਟਲੀ ਨੇ ਪੰਜਾਬ ਸਰਕਾਰ ’ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਜ਼ੋਰਦਾਰ ਹੱਲਾ ਬੋਲਦਿਆਂ ਕਿਹਾ ਕਿ ਏ. ਡੀ. ਜੀ. ਪੀ. ਇੰਟੈਲੀਜੈਂਸ ਪੰਜਾਬ ਵੱਲੋਂ 22 ਫਰਵਰੀ 2024 ਨੂੰ ਸਰਕਾਰ ਨੂੰ ਭੇਜੀ ਇਕ ਰਿਪੋਰਟ ਜਨਤਕ ਕੀਤੀ, ਜਿਸ ਵਿਚ ਏ. ਡੀ. ਜੀ. ਪੀ. ਨੇ ਲਿਖਿਆ ਕਿ ਪੰਜਾਬ ਦੇ ਜਲੰਧਰ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਪਟਿਆਲਾ ਅਤੇ ਮੋਗਾ ਵਿਚ ਸ਼ਰੇਆਮ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਖਹਿਰਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 20,000 ਕਰੋੜ ਰੁਪਏ ਦੀ ਨਾਜਾਇਜ਼ ਮਾਈਨਿੰਗ ਘਪਲੇ ਨਾਲ ਹੋ ਰਹੇ ਲੁੱਟ ਨੂੰ ਲਿਆ ਕੇ ਖਜ਼ਾਨੇ ਵਿਚ ਪਾਵਾਂਗੇ ਪਰ ਅੱਜ ‘ਆਪ’ਦੀ ਸਰਕਾਰ ਨੂੰ ਬਣਿਆਂ 2 ਸਾਲ ਹੋ ਗਏ ਹਨ ਪਰ ਹੁਣ ਤਕ ਮਾਈਨਿੰਗ ਨਾਲ ਸੂਬਾ ਸਰਕਾਰ ਨੂੰ ਸਿਰਫ਼ 250 ਤੋਂ 350 ਕਰੋੜ ਰੁਪਿਆ ਆਇਆ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੱਸਣ ਕਿ ਆਖਿਰ ਮਾਈਨਿੰਗ ਦਾ 19700 ਕਰੋੜ ਰੁਪਿਆ ਕਿਥੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਵੀ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਧੜੱਲੇ ਨਾਲ ਹੋ ਰਿਹਾ ਹੈ ਅਤੇ ਸਰਕਾਰ ਦੇ ਮੰਤਰੀ ਤੇ ਵਿਧਾਇਕ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਹ ਜਨਤਾ ਨੂੰ 5.50 ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਦੇਣਗੇ ਪਰ ਅੱਜ ਰੇਤਾ ਟਿੱਪਰ 50 ਹਜ਼ਾਰ ਰੁਪਏ ਤੋਂ ਮਹਿੰਗਾ ਮਿਲ ਰਿਹਾ ਹੈ, ਜਦੋਂ ਕਿ ਮਾਈਨਿੰਗ ਨਾਲ ਪੰਜਾਬ ਸਰਕਾਰ ਨੂੰ 2 ਫੀਸਦੀ ਪੈਸਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜੇ ਤਕ ਮਾਈਨਿੰਗ ਪਾਲਿਸੀ ਹੀ ਨਹੀਂ ਬਣਾ ਸਕੀ।
ਇਹ ਵੀ ਪੜ੍ਹੋ: ਨੂਰਮਹਿਲ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੇ ਪਰਿਵਾਰ ’ਤੇ ਦੋਸ਼ ਲਾਇਆ ਕਿ ਸੀ. ਐੱਮ. ਮਾਨ, ਉਨ੍ਹਾਂ ਦੀ ਪਤਨੀ ਅਤੇ ਮਾਂ ਨੂੰ ਸਕਿਓਰਿਟੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੀ ਮਾਂ 11 ਵਾਰ ਵਿਦੇਸ਼ ਜਾ ਚੁੱਕੀ ਹੈ। ਖਹਿਰਾ ਦਾ ਕਹਿਣਾ ਹੈ ਕਿ ਉਹ ਇਸਦੀ ਰਿਪੋਰਟ ਨੂੰ ਜਲਦ ਜਨਤਕ ਕਰਨਗੇ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਉਹ ਆਮ ਆਦਮੀ ਦੱਸਦੇ ਸਨ ਪਰ ਹੁਣ ਉਹੀ ਆਮ ਆਗੂ ਵੀ ਆਈ. ਪੀ. ਕਲਚਰ ਦੀ ਜੰਮ ਕੇ ਵਰਤੋਂ ਕਰ ਰਹੇ ਹਨ। ਰਾਜ ਸਭਾ ਮੈਂਬਰ ਬਣਾਏ ਜਾਣ ’ਤੇ ਉਨ੍ਹਾਂ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜੋ ਸੱਤਾ ਵਿਚ ਨਹੀਂ ਸਨ, ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ। ਵਿਧਾਇਕ ਖਹਿਰਾ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ’ਤੇ ਪਰਚੇ ਦਰਜ ਕਰਨ ਦਾ ਦਬਾਅ ਬਣਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਬਾਬਾ ਬਾਲਕ ਨਾਥ ਜੀ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ਪੰਜਾਬ 'ਚ ਹੁਣ ਤਕ ਸਿਰਫ਼ ਇਕ ਮਹਿਲਾ ਉਮੀਦਵਾਰ ਨੂੰ ਮਿਲੀ ਟਿਕਟ
NEXT STORY