ਫਰੀਦਕੋਟ (ਜਗਤਾਰ) : ਸਾਲ 2015 ਵਿੱਚ ਹੋਏ ਬੇਅਦਬੀ ਮਾਮਲੇ ਤੋਂ ਬਾਅਦ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ 'ਚ ਸ਼ਹੀਦ ਹੋਏ ਪਰਿਵਾਰਾਂ ਵੱਲੋਂ ਬਹਿਬਲ ਕਲਾਂ ਵਿਖੇ ਧਰਨਾ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਅੱਜ 205 ਦਿਨ ਹੋ ਜਾਣੇ ਹਨ। ਅੱਜ ਦੇ ਇਸ ਧਰਨੇ ਵਿੱਚ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨੀਂ ਜੋ ਐੱਸ.ਆਈ.ਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਲੀਨ ਚਿੱਟ ਦਿੱਤੀ ਗਈ ਹੈ, ਉਹ ਉਸ ਦੇ ਵਿਰੋਧ 'ਚ ਅੱਜ ਧਰਨੇ 'ਚ ਸ਼ਾਮਲ ਹੋਏ ਹਨ । ਉਨ੍ਹਾਂ ਅਕਾਲੀ ਦਲ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਜਿਸ ਸਮੇਂ ਬੇਅਦਬੀ ਦੀ ਘਟਨਾ ਵਾਪਰੀ ਸੀ, ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ,ਜਿਨ੍ਹਾਂ ਨੂੰ ਹੁਣ ਕਲੀਨ ਚਿੱਟ ਦੇ ਦਿੱਤੀ ਗਈ ਹੈ। ਖਹਿਰਾ ਨੇ ਕਿਹਾ ਕਿ ਇਹ ਨਿੰਦਣਯੋਗ ਗੱਲ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਨੇ ਮੁੱਖ ਮੰਤਰੀ ਦਾ ਪਹਿਲੀ ਵਾਰ ਵੇਖਿਆ ਵਿਆਹ! CM ਰਿਹਾਇਸ਼ 'ਤੇ ਹੋਏ ਅਨੰਦ ਕਾਰਜ
ਖਹਿਰਾ ਨੇ 'ਆਪ' 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਜਦੋਂ ਵਿਰੋਧੀ ਧਿਰ 'ਚ ਸੀ ਉਸ ਵੇਲੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਕਹਿਣ 'ਤੇ ਅਕਾਲੀ ਦਲ ਨੂੰ ਬਚਾ ਰਹੇ ਹਨ। ਇਸ ਮੌਕੇ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਐੱਸ.ਆਈ.ਟੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਈ ਗਈ ਸੀ ਅਤੇ ਉਸ ਸਮੇਂ ਵੀ ਇਸ ਮਾਮਲੇ ਦੀ ਜਾਂਚ ਹੋਈ ਸੀ। ਇਸ ਦਾ ਜਵਾਬ ਦਿੰਦਿਆਂ ਖਹਿਰਾ ਨੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਸਾਡੀ ਵਿੱਚ ਕਮੀਆਂ ਰਹੀਆਂ ਹਨ, ਜਿਸ ਕਰਨ ਲੋਕਾਂ ਵੱਲੋਂ ਕਾਂਗਰਸ ਪਾਰਟੀ ਨੂੰ ਇਸ ਵਾਰ ਵਿਰੋਧੀ ਧਿਰ ਵਿੱਚ ਬੈਠਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਡੇ 'ਤੇ ਸਵਾਲ ਖੜ੍ਹੇ ਕਰਦੀ ਰਹੀ ਸੀ ਕਿ ਕਾਂਗਰਸ ਅਕਾਲੀ ਦਲ ਨੂੰ ਬਚਾਅ ਰਹੇ ਨੇ ਪਰ ਇਸ ਸਮੇਂ ਤਾਂ ਕਲੀਨ ਚਿੱਟ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪ੍ਰੇਮੀਆਂ ਨੂੰ ਸਜ਼ਾਵਾਂ ’ਤੇ ਦਿੱਤੀ ਪ੍ਰਤੀਕਿਰਿਆ
'ਆਪ' ਸਰਕਾਰ ਵੱਲੋਂ ਗਠਿਤ ਕੀਤੀ ਜਾ ਰਹੀ ਕਮੇਟੀ, ਜਿਸ ਵਿਚ ਰਾਘਵ ਚੱਢਾ ਨੂੰ ਚੇਅਰਮੈਨ ਲਾਇਆ ਜਾਏਗਾ 'ਤੇ ਚੁੱਪੀ ਤੋੜਦਿਆਂ ਖਹਿਰਾ ਨੇ ਕਿਹਾ ਕਿ ਜੇਕਰ ਇਹ ਕਮੇਟੀ ਬਣਦੀ ਹੈ ਤਾਂ ਇਹ ਪੰਜਾਬੀਆਂ ਨਾਲ ਧੋਖਾ ਹੋਵੇਗਾ ਕਿਉਂਕਿ ਪੰਜਾਬੀਆਂ ਨੇ ਬੜਾ ਸੋਚ-ਸਮਝ ਕੇ ਭਗਵੰਤ ਮਾਨ ਨੂੰ ਵੋਟਾਂ ਪਾਈਆਂ ਸਨ ਪਰ ਜੇਕਰ ਇਸੇ ਤਰ੍ਹਾਂ ਸਰਕਾਰ ਦਿੱਲੀ ਤੋਂ ਚੱਲੇਗਾ ਤਾਂ ਬੜੀ ਨਿੰਦਣਯੋਗ ਗੱਲ ਹੈ ਤੇ ਉਹ ਉਸ ਦੇ ਖ਼ਿਲਾਫ਼ ਆਵਾਜ਼ ਚੁੱਕਣਗੇ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪ੍ਰੇਮੀਆਂ ਨੂੰ ਸਜ਼ਾਵਾਂ ’ਤੇ ਦਿੱਤੀ ਪ੍ਰਤੀਕਿਰਿਆ
NEXT STORY