Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:16:44 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੁਖਪਾਲ ਖਹਿਰਾ ਨੇ ਲਾਏ ਸਾਜ਼ਿਸ਼ ਦੇ ਦੋਸ਼

PUNJAB News Punjabi(ਪੰਜਾਬ)

ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੁਖਪਾਲ ਖਹਿਰਾ ਨੇ ਲਾਏ ਸਾਜ਼ਿਸ਼ ਦੇ ਦੋਸ਼

  • Edited By Babita,
  • Updated: 12 Mar, 2026 04:44 PM
Chandigarh
sukhpal khaira big statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ ਸਰਕਾਰ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੀ ਹੈ ਅਤੇ ਸਿਆਸੀ ਬਦਲਾਖ਼ੋਰੀ ਦੇ ਤਹਿਤ ਉਨ੍ਹਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਵਿਧਾਨ ਸਭਾ 'ਚ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ ਅਤੇ ਹੁਣ ਉਨ੍ਹਾਂ ਖ਼ਿਲਾਫ਼ ਪ੍ਰਿਵੀਲੇਜ ਮੋਸ਼ਨ ਪਾਸ ਕਰਕੇ ਮਾਮਲਾ ਪ੍ਰਿਵੀਲੇਜ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਜਿਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਮਨਘੜਤ ਅਤੇ ਝੂਠੇ ਇਲਜ਼ਾਮ ਲਗਾ ਕੇ ਦਬਾਅ ਬਣਾਇਆ ਜਾ ਰਿਹਾ ਹੈ। ਖਹਿਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਔਰਤਾਂ ਦੀ ਤੌਹੀਨ ਨਹੀਂ ਕੀਤੀ ਅਤੇ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਵਿਧਾਨ ਸਭਾ 'ਚ ਬੋਲਣ ਦਾ ਮੌਕਾ ਨਹੀਂ ਮਿਲਿਆ

ਖਹਿਰਾ ਮੁਤਾਬਕ ਉਹ ਪਿਛਲੇ ਦਿਨ ਵਿਧਾਨ ਸਭਾ 'ਚ ਸਵੇਰੇ 10 ਵਜੇ ਹੀ ਪਹੁੰਚ ਗਏ ਸਨ ਤਾਂ ਜੋ ਆਪਣੇ 'ਤੇ ਲੱਗੇ ਇਲਜ਼ਾਮਾਂ ਬਾਰੇ ਸਫ਼ਾਈ ਦੇ ਸਕਣ ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਉਨ੍ਹਾਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ ਪਰ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦੀ ਇਜਾਜ਼ਤ ਨਹੀਂ ਮਿਲੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਭ ਕੁੱਝ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਗੱਲ ਜਨਤਾ ਤੱਕ ਨਾ ਪਹੁੰਚੇ। ਖਹਿਰਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ ਤਾਂ ਇਹ ਸਪੱਸ਼ਟ ਹੋ ਗਿਆ ਕਿ ਸਰਕਾਰ ਉਨ੍ਹਾਂ ਦੀ ਦਲੀਲ ਸੁਣਨਾ ਹੀ ਨਹੀਂ ਚਾਹੁੰਦੀ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ

ਮੰਤਰੀਆਂ ‘ਤੇ ਵੀ ਨਿਸ਼ਾਨਾ

ਖਹਿਰਾ ਨੇ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਟਿੱਪਣੀ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀ ਬਦਕਲਾਮੀ ਕੀਤੀ ਗਈ, ਉਹ ਠੀਕ ਨਹੀਂ ਸੀ। ਖਹਿਰਾ ਨੇ ਦਾਅਵਾ ਕੀਤਾ ਕਿ ਉਹ ਉਸ ਫਰੇਮ 'ਚ ਵੀ ਨਹੀਂ ਸਨ, ਜਿਸ ਨੂੰ ਦਿਖਾ ਕੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਲਾਈਵ ਕਵਰੇਜ ਨੂੰ ਵੀ ਚੋਣਵੀਆਂ ਤਸਵੀਰਾਂ ਅਤੇ ਦ੍ਰਿਸ਼ਾਂ ਤੱਕ ਸੀਮਤ ਰੱਖਿਆ ਗਿਆ ਅਤੇ ਜੋ ਦਿਖਾਉਣਾ ਸੀ, ਸਿਰਫ ਉਹੀ ਦਿਖਾਇਆ ਗਿਆ। ਉਨ੍ਹਾਂ ਦੇ ਮੁਤਾਬਕ ਇਹ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਪੱਖਪਾਤੀ ਸੀ।

ਗੈਰ-ਹਾਜ਼ਰੀ 'ਚ ਪਾਸ ਹੋਇਆ ਪ੍ਰਿਵੀਲੇਜ ਮੋਸ਼ਨ

ਖਹਿਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਗੈਰ-ਹਾਜ਼ਰੀ 'ਚ ਉਨ੍ਹਾਂ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਿਵੀਲੇਜ ਮੋਸ਼ਨ ਪਾਸ ਕਰ ਦਿੱਤਾ ਗਿਆ। ਇਸ ਮੋਸ਼ਨ ਤਹਿਤ ਮਾਮਲੇ ਨੂੰ ਪ੍ਰਿਵੀਲੇਜ ਕਮੇਟੀ ਕੋਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਧਾਨ ਸਭਾ 'ਚ ਵੱਡੀ ਗਿਣਤੀ ਹੈ ਅਤੇ 117 ਮੈਂਬਰਾਂ ਵਾਲੇ ਸਦਨ 'ਚ ਉਨ੍ਹਾਂ ਕੋਲ ਕਰੀਬ 95 ਮੈਂਬਰ ਹਨ। ਇਸ ਕਰਕੇ ਉਹ ਬਹੁਮਤ ਦੇ ਆਧਾਰ ‘ਤੇ ਕੋਈ ਵੀ ਫ਼ੈਸਲਾ ਕਰ ਸਕਦੇ ਹਨ। ਖਹਿਰਾ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਮਨਸ਼ਾ ਇਹ ਹੈ ਕਿ ਪ੍ਰਿਵੀਲੇਜ ਕਮੇਟੀ ਰਾਹੀਂ ਉਨ੍ਹਾਂ ਦੀ ਵਿਧਾਇਕੀ ਮੈਂਬਰਸ਼ਿਪ ਰੱਦ ਕਰਵਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਦੀ ਸਿਆਸਤ 'ਚ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਸਿਆਸੀ ਵਿਰੋਧੀਆਂ ਨੂੰ ਇਸ ਤਰ੍ਹਾਂ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ।

ਝੂਠੀ ਐੱਫ. ਆਈ. ਆਰ. ਦੀ ਵੀ ਸੰਭਾਵਨਾ

ਖਹਿਰਾ ਨੇ ਆਪਣੇ ਲਾਈਵ ਸੰਬੋਧਨ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਝੂਠੀ ਐੱਫ. ਆਈ. ਆਰ. ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੈਰ-ਆਧਿਕਾਰਿਕ ਸਰੋਤਾਂ ਤੋਂ ਜਾਣਕਾਰੀ ਮਿਲੀ ਹੈ ਕਿ ਔਰਤਾਂ ਦੀ ਤੌਹੀਨ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਕੇਸ ਦਰਜ ਕਰ ਲਵੇ, ਇਸ ਨਾਲ ਉਹ ਡਰਣ ਵਾਲੇ ਨਹੀਂ ਹਨ। ਖਹਿਰਾ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਕੇਸਾਂ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਪੰਜ ਮਹੀਨੇ ਤੱਕ ਜੇਲ੍ਹ 'ਚ ਵੀ ਰਹਿ ਚੁੱਕੇ ਹਨ।

ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦਾ ਦੋਸ਼

ਖਹਿਰਾ ਨੇ ਕਿਹਾ ਕਿ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਸਾਰਾ ਵਿਵਾਦ ਖੜ੍ਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਪੰਜਾਬ ਦੇ ਕਿਸਾਨਾਂ ਦੇ ਮਸਲੇ, ਨਸ਼ੇ ਦੀ ਸਮੱਸਿਆ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਵਿਸ਼ਿਆਂ ‘ਤੇ ਚਰਚਾ ਹੋਣੀ ਚਾਹੀਦੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੁੱਝ ਦਿਨ ਪਹਿਲਾਂ ਇੱਕ ਸਰਪੰਚ ਦੀ ਗ੍ਰਿਫ਼ਤਾਰੀ ਵੀ ਹੋਈ ਹੈ, ਜਿਸ ਕੋਲੋਂ ਨਸ਼ਾ ਬਰਾਮਦ ਹੋਇਆ ਸੀ ਅਤੇ ਇਸ ਮਾਮਲੇ ‘ਤੇ ਵੀ ਗੰਭੀਰ ਚਰਚਾ ਦੀ ਲੋੜ ਸੀ। ਖਹਿਰਾ ਨੇ ਕਿਹਾ ਕਿ ਪੰਜਾਬ 'ਚ ਗੈਂਗਸਟਰਾਂ ਅਤੇ ਨਸ਼ੇ ਦੀ ਸਮੱਸਿਆ ਵੱਡਾ ਮੁੱਦਾ ਬਣ ਚੁੱਕੀ ਹੈ ਪਰ ਸਰਕਾਰ ਇਸ ‘ਤੇ ਗੰਭੀਰਤਾ ਨਾਲ ਚਰਚਾ ਕਰਨ ਦੀ ਬਜਾਏ ਰਾਜਨੀਤਿਕ ਵਿਵਾਦਾਂ 'ਚ ਸਮਾਂ ਬਰਬਾਦ ਕਰ ਰਹੀ ਹੈ।

ਮੁੱਖ ਮੰਤਰੀ ‘ਤੇ ਵੀ ਤੰਜ

ਖਹਿਰਾ ਨੇ ਇਸ ਮਾਮਲੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਹੜੀਆਂ ਗੱਲਾਂ ਉਨ੍ਹਾਂ ਨਾਲ ਜੋੜ ਕੇ ਪੇਸ਼ ਕੀਤੀਆਂ ਜਾ ਰਹੀਆਂ ਹਨ, ਉਸ ਦੇ ਮੁਕਾਬਲੇ ਕੁੱਝ ਬਿਆਨ ਅਜਿਹੇ ਵੀ ਹਨ, ਜੋ ਖ਼ੁਦ ਸਰਕਾਰ ਦੇ ਆਗੂਆਂ ਵੱਲੋਂ ਜਨਤਕ ਮੰਚਾਂ ‘ਤੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੇ ਇੱਕ ਵੀਡੀਓ ਨੂੰ ਕੋਟ ਕਰਕੇ ਉਨ੍ਹਾਂ ਨੇ ਆਪਣੀ ਗੱਲ ਰੱਖੀ ਸੀ ਪਰ ਉਸਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਖਹਿਰਾ ਨੇ ਦਾਅਵਾ ਕੀਤਾ ਕਿ ਇਹ ਸਾਰਾ ਵਿਵਾਦ ਰਾਜਨੀਤਿਕ ਤੌਰ ‘ਤੇ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ...

ਲੜਾਈ ਜਾਰੀ ਰੱਖਣ ਦਾ ਐਲਾਨ

ਖਹਿਰਾ ਨੇ ਆਪਣੇ ਸੰਬੋਧਨ ਦੇ ਅਖ਼ੀਰ 'ਚ ਕਿਹਾ ਕਿ ਉਹ ਕਿਸੇ ਵੀ ਕਾਰਵਾਈ ਤੋਂ ਡਰਦੇ ਨਹੀਂ ਹਨ ਅਤੇ ਸੱਚ ਲਈ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਵਿਧਾਇਕੀ ਮੈਂਬਰਸ਼ਿਪ ਰੱਦ ਵੀ ਕਰ ਦਿੰਦੀ ਹੈ ਜਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਦਿੰਦੀ ਹੈ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ‘ਤੇ ਭਰੋਸਾ ਰੱਖਦੇ ਹਨ ਅਤੇ ਆਉਣ ਵਾਲਾ ਸਮਾਂ ਸੱਚਾਈ ਨੂੰ ਸਾਹਮਣੇ ਲਿਆਵੇਗਾ। ਖਹਿਰਾ ਨੇ ਪੰਜਾਬ ਅਤੇ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਾਰੀ ਸਥਿਤੀ ਬਾਰੇ ਜਾਣੂੰ ਕਰਵਾਉਣਾ ਜ਼ਰੂਰੀ ਸੀ ਤਾਂ ਜੋ ਲੋਕ ਹਕੀਕਤ ਨੂੰ ਸਮਝ ਸਕਣ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸੀਤ 'ਚ ਤਣਾਅ ਵੱਧ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਪ੍ਰਿਵੀਲੇਜ ਕਮੇਟੀ ਦੀ ਕਾਰਵਾਈ ਅਤੇ ਸਰਕਾਰ ਦੇ ਅਗਲੇ ਕਦਮਾਂ ‘ਤੇ ਸਭ ਦੀ ਨਜ਼ਰ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 

  • Sukhpal Khaira
  • Punjab Government
  • Charges
  • FIR
  • Punjab Vidhan Sabha
  • ਸੁਖਪਾਲ ਖਹਿਰਾ
  • ਪੰਜਾਬ ਸਰਕਾਰ
  • ਦੋਸ਼
  • ਐੱਫਆਈਆਰ
  • ਪੰਜਾਬ ਵਿਧਾਨ ਸਭਾ

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

NEXT STORY

Stories You May Like

  • punjab congress fir
    ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
  • rahul gandhi  fir  medal  post
    'ਹਰ FIR ਮੇਰੇ ਲਈ ਇਕ 'ਮੈਡਲ'..!' ਪ੍ਰਦਰਸ਼ਨਾਂ 'ਚ FIR ਦਰਜ ਹੋਣ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ
  • fir in ludhiana
    SIR ਦੌਰਾਨ BLO ਨਾਲ ਬਦਸਲੂਕੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
  • fir case
    ਪੁਰਾਣੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ
  • delhi police  bangla sahib gurdwara  arvind kejriwal  fir
    ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • rahul gandhi  priyanka gandhi  fir  delhi police
    ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼
  • rahul gandhi  priyanka gandhi  fir  delhi police
    ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR, ਪੜ੍ਹੋ ਕਿਉਂ ਹੋਈ ਕਾਰਵਾਈ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +