ਫਤਿਹਗੜ੍ਹ ਸਾਹਿਬ (ਵਿਪਨ)— ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵਲੋਂ ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੋੜ ਦੇ ਨੇੜੇ ਪੈਂਦੀ ਕੱਚੀ ਨਦੀ ਦਾ ਦੌਰਾ ਕੀਤਾ ਗਿਆ। ਕੱਚੀ ਨਦੀ ਵਿਚ ਸੁੱਟਿਆ ਜਾ ਰਿਹਾ ਸੀਵਰੇਜ ਦਾ ਗੰਦਾ ਪਾਣੀ ਖਰੜ ਦੇ ਲਗਭਗ 50 ਪਿੰਡਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜਿਸ ਕਾਰਨ ਇਨ੍ਹਾਂ ਪਿੰਡਾਂ 'ਚ ਕਈ ਭਿਆਨਕ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਨ੍ਹਾਂ ਪਿੰਡਾਂ ਦੇ ਲੋਕ ਕਈ ਵਾਰ ਇਸ ਸਬੰਧੀ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਪ੍ਰਸ਼ਾਸਨ ਨੂੰ ਜਾਣੂੰ ਕਰਵਾ ਚੁੱਕੇ ਹਨ ਪਰ ਕਿਸੇ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ।
ਜਾਣਕਾਰੀ ਮੁਤਾਬਕ ਇਹ ਮਾਮਲਾ ਮੀਡੀਆ 'ਚ ਆਉਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਇਸ ਸਥਾਨ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਖਹਿਰਾ ਨੇ ਸੀਵਰੇਜ ਦੇ ਪਾਣੀ ਨਾਲ ਕਈ ਕਿਸਾਨਾਂ ਦੇ ਫਸਲ ਦੇ ਨਸ਼ਟ ਹੋਣ ਦਾ ਖਦਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਉਹ ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਦੇ ਦੋਵੇਂ ਡੀ.ਸੀ. ਨਾਲ ਇਸ ਮੁੱਦੇ ਦੇ ਹੱਲ ਲਈ ਗੱਲ ਕਰਕੇ ਆਏ ਹਨ। ਇਸ ਤੋਂ ਬਾਅਦ ਉਹ ਪ੍ਰਸ਼ਾਸਨ ਨੂੰ 5-7 ਦਿਨਾਂ ਦਾ ਅਲਟੀਮੇਟ ਦੇਣਗੇ। ਜੇਕਰ ਫਿਰ ਵੀ ਕੋਈ ਹੱਲ ਨਾ ਹੋਇਆ ਤਾਂ ਉਹ ਗੰਦੇ ਪਾਣੀ ਨੂੰ ਇੱਥੋਂ ਨਿਕਲਦੀ ਖਾਲੀ ਐੱਸ.ਵਾਈ.ਐੱਲ ਨਹਿਰ 'ਚ ਚੱਲਦਾ ਕਰਨਗੇ ਕਿਉਂਕਿ ਖਰੜ ਇਲਾਕੇ ਦੇ ਲੋਕਾਂ ਵਲੋਂ ਇਸਤੇਮਾਲ ਕੀਤਾ ਹੋਇਆ ਗੰਦਾ ਪਾਣੀ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਛੱਡਿਆ ਜਾ ਰਿਹਾ ਹੈ ਜੋ ਕਿ ਇੱਥੇ ਦੇ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੈ। ਇਸ ਮੁੱਦੇ ਦੇ ਹੱਲ ਲਈ ਉਹ ਕਿਸੇ ਵੀ ਸਰਕਾਰ ਨਾਲ ਟਕਰਾਉਣ ਲਈ ਤਿਆਰ ਬੈਠੇ ਹਨ।
ਹੁਣ ਗਿਆਨੀ ਗੁਰਬਚਨ ਸਿੰਘ ਐੱਸ. ਆਈ. ਟੀ. ਦੇ ਰਡਾਰ 'ਤੇ!
NEXT STORY