ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕਰਾਰਾ ਝਟਕਾ ਲੱਗਿਆ ਹੈ। ਸੁਖਪਾਲ ਸਿੰਘ ਖਹਿਰਾ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਵਿਰੁੱਧ ਦਾਖ਼ਲ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਫ਼ੈਸਲਾ ਕੁਝ ਦਿਨ ਪਹਿਲਾਂ ਹੋਈ ਸੁਣਵਾਈ ਦੌਰਾਨ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਰਾਖਵਾਂ ਰੱਖ ਲਿਆ ਸੀ। ਇਸ ਫ਼ੈਸਲੇ ਨਾਲ ED ਲਈ ਖਹਿਰਾ ਖ਼ਿਲਾਫ਼ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ 'ਚ ਨਵਾਂ ਮੋੜ
ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈ ਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ ਵਿਚ ਦਲੀਲ ਦਿੱਤੀ ਗਈ ਸੀ ਕਿ ਸੁਪਰੀਮ ਕੋਰਟ ਨੇ 2015 ਵਿਚ ਦਰਜ ਇਸ ਮਾਮਲੇ ਵਿਚ ਪਹਿਲਾਂ ਹੀ ਉਸ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਸੀ, ਜਿਸ ਵਿਚ ਸੰਮਨ ਦੇ ਹੁਕਮ ਰੱਦ ਕੀਤੇ ਗਏ ਹਨ। ਇਸ ਦੇ ਬਾਵਜੂਦ, ਈ.ਡੀ. ਨੇ 2021 ਵਿਚ ਉਸ ਦੇ ਘਰ ਛਾਪਾ ਮਾਰਿਆ ਅਤੇ 2023 ਵਿਚ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਇਸ ਅਧਾਰ 'ਤੇ ਸੁਖਪਾਲ ਸਿੰਘ ਖਹਿਰਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਕਾਰਵਾਈ ਰੋਕਣ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਸੁਖਪਾਲ ਖਹਿਰਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। 
 
ਪੰਜਾਬ 'ਚ 5 ਦਿਨ 'ਚ ਸਾੜੀ ਗਈ 56 ਫੀਸਦੀ ਪਰਾਲੀ, ਅੰਕੜੇ ਕਰਨਗੇ ਹੈਰਾਨ
NEXT STORY