ਜਲੰਧਰ (ਬਿਊਰੋ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦਿੱਲੀ ਤੇ ਪੰਜਾਬ ਦੀਆਂ ਸਰਕਾਰਾਂ ਦਰਮਿਆਨ ‘ਨਾਲੇਜ ਸ਼ੇਅਰਿੰਗ ਸਮਝੌਤਾ’ ਕੀਤਾ ਗਿਆ। ਇਸ ਸਮਝੌਤੇ ਮਗਰੋਂ ਪੰਜਾਬ ਦੀ ‘ਆਪ’ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰ ਕੇ ਵਧਾਈ ਦਿੱਤੀ, ਜਿਨ੍ਹਾਂ ’ਚ ਜ਼ਿਆਦਾਤਰ ਟਵੀਟ ਹਿੰਦੀ ’ਚ ਹਨ।
ਇਹ ਵੀ ਪੜ੍ਹੋ : ਅਮਰੀਕਾ ਸਥਿਤ ਰਾਸ਼ਟਰ ਵਿਰੋਧੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨਾਲ ਆਪਣੇ ਸਬੰਧਾਂ ਨੂੰ ਸਪੱਸ਼ਟ ਕਰੇ ‘ਆਪ’ : ਚੁੱਘ
‘ਆਪ’ ਆਗੂਆਂ ਵੱਲੋਂ ਹਿੰਦੀ ’ਚ ਕੀਤੇ ਇਨ੍ਹਾਂ ਟਵੀਟਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਹ ਮੁੱਦਾ ਭਖ਼ਣਾ ਸ਼ੁਰੂ ਹੋ ਗਿਆ ਹੈ। ਇਸੇ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੱਡੇ ਸਵਾਲ ਚੁੱਕੇ ਹਨ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਸਾਰੇ ਹਿੰਦੀ ’ਚ ਕੀਤੇ ਗਏ ਰੀ-ਟਵੀਟਸ ਪੰਜਾਬ ਦੇ ਵਿਧਾਇਕਾਂ ਵੱਲੋਂ ਦਿੱਲੀ ਦੀ ਟੀਮ ਵੱਲੋਂ ਆਪਣੇ ਗ਼ਲਤ ਫ਼ੈਸਲੇ ਨੂੰ ਜਾਇਜ਼ ਠਹਿਰਾਉਣ ਤੇ ਥੋਪਣ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ‘ਆਪ’ ਵਿਧਾਇਕਾਂ ਦੇ ਟਵਿੱਟਰ ਹੈਂਡਲ ਨੂੰ ਦਿੱਲੀ ਨੇ ਹਾਈਜੈਕ ਕਰ ਲਿਆ ਹੈ। ਇਸ ਸਮਝੌਤੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਜ਼ਿਕਰਯੋਗ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ।
ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ’ਚ ਵਿਕਾਸ ਕੀਤਾ ਜਾਵੇਗਾ। ਇਸੇ ਉਦੇਸ਼ ਨਾਲ ਦੋਹਾਂ ਸਰਕਾਰਾਂ ਨੇ ਇਕ ‘ਨਾਲੇਜ ਸ਼ੇਅਰਿੰਗ ਐਗਰੀਮੈਂਟ’ ’ਤੇ ਦਸਤਖ਼ਤ ਕੀਤੇ ਹਨ, ਜਿਸ ਦਾ ਮਤਲਬ ਗਿਆਨ ਦਾ ਤਬਾਦਲਾ। ਇਸ ਸਮਝੌਤੇ ਤਹਿਤ ਦੋਵੇਂ ਸਰਕਾਰਾਂ ਇਕ-ਦੂਜੇ ਤੋਂ ਹਰ ਖੇਤਰ ’ਚ ਗਿਆਨ ਨੂੰ ਸਾਂਝਾ ਕਰਨਗੀਆਂ। ਇਸ ਦੇ ਪਿੱਛੇ ਦਾ ਮਕਸਦ ਹੈ ਕਿ ਦੋਵੇਂ ਸਰਕਾਰਾਂ ਜਿਹੜੇ ਖੇਤਰਾਂ ’ਚ ਬਿਹਤਰ ਕਰ ਰਹੀਆਂ ਹਨ, ਉਨ੍ਹਾਂ ਤੋਂ ਦੂਜੇ ਸੂਬਿਆਂ ਦੀਆਂ ਸਰਕਾਰਾਂ ਸਿੱਖਣ ਅਤੇ ਆਪਣੇ ਸੂਬੇ ’ਚ ਉਸ ਤਕਨੀਕ ਨੂੰ ਵਰਤਣ।
ਬੇਦਖਲ ਪੁੱਤ ਦਾ ਕਾਰਨਾਮਾ, ਨਕਲੀ ਪਿਓ ਖੜ੍ਹਾ ਕਰ ਵੇਚੀ ਸਵਾ ਕਰੋੜ ਦੀ ਪ੍ਰਾਪਰਟੀ
NEXT STORY