ਚੰਡੀਗੜ੍ਹ (ਬਿਊਰੋ)– ਅੱਜ ਪੰਜਾਬ ਵਿਧਾਨ ਸਭਾ ’ਚ ਸੁਖਪਾਲ ਖਹਿਰਾ ਨੇ ਸਿੱਧੂ ਮੂਸੇ ਵਾਲਾ ਦੇ ਗੀਤ ‘ਐੱਸ. ਵਾਈ. ਐੱਲ.’ ਦੇ ਬੈਨ ਹੋਣ ਦਾ ਮੁੱਦਾ ਚੁੱਕਿਆ ਹੈ। ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿੱਧੂ ਦਾ ‘ਐੱਸ. ਵਾਈ. ਐੱਲ.’ ਗੀਤ ਕੇਂਦਰ ਸਰਕਾਰ ਨੇ ਬੈਨ ਕਰਵਾਇਆ ਹੈ।
ਇਹੀ ਨਹੀਂ, ਗੀਤ ਬੈਨ ਕਰਨ ਮਗਰੋਂ ਕੇਂਦਰ ਸਰਕਾਰ ਨੇ ਟਵਿਟਰ ’ਤੇ 100 ਤੋਂ ਵੱਧ ਟਵਿਟਰ ਹੈਂਡਲਸ ਵੀ ਬੰਦ ਕਰ ਦਿੱਤੇ ਹਨ, ਜਿਨ੍ਹਾਂ ’ਚ ਸਭ ਤੋਂ ਮਹੱਤਵਪੂਰਨ ‘ਟਰੈਕਟਰ ਟੂ ਟਵਿਟਰ’ ਤੇ ‘ਕਿਸਾਨ ਏਕਤਾ ਮੋਰਚਾ’ ਦੇ ਹਨ। ਸੁਖਪਾਲ ਖਹਿਰਾ ਨੇ ਇਨ੍ਹਾਂ ਟਵਿਟਰ ਹੈਂਡਲਸ ਦੇ ਬੈਨ ਹੋਣ ਪਿੱਛੇ ਵੀ ਬੀ. ਜੇ. ਪੀ. ਸਰਕਾਰ ਦਾ ਹੱਥ ਦੱਸਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਸੁਰਿੰਦਰ ਸ਼ਰਮਾ ਦਾ ਦਿਹਾਂਤ
ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਭਾਰਤ ਇਕ ਆਜ਼ਾਦ ਦੇਸ਼ ਹੈ ਤੇ ਇਥੇ ਹਰ ਇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਇੰਝ ਗੀਤ ਤੇ ਅਕਾਊਂਟਸ ਬੈਨ ਕਰਨ ਤੋਂ ਸਾਫ ਜ਼ਾਹਿਰ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਲੋਕ ਆਪਣੀ ਆਵਾਜ਼ ਚੁੱਕ ਸਕਣ।
ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੁੱਦਾ ਜ਼ਰੂਰ ਚੁੱਕਣਗੇ। ਉਨ੍ਹਾਂ ਕਿਹਾ ਕਿ ਜਿਹੜੀ ਮਰਜ਼ੀ ਸਰਕਾਰ ਹੋਵੇ, ਲੋਕਾਂ ਦੀ ਆਵਾਜ਼ ਬੰਦ ਕਰਨ ਦਾ ਕੋਈ ਚਾਂਸ ਨਹੀਂ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪੰਜਾਬ ’ਚ ਲਗਾਤਾਰ ਬਿਖਰ ਰਿਹੈ ਪੰਥਕ ਵੋਟ, ਅਕਾਲੀ ਦਲ ਦੀ ਪਕੜ ਤੋਂ ਹੋਇਆ ਦੂਰ
NEXT STORY