ਵੈੱਬ ਡੈਸਕ : ਗਣਤੰਤਰ ਦਿਵਸ ਦੇ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ 'ਤੇ ਲੱਗੇ 30 ਲੱਖ ਰੁਪਏ ਦੀ ਰਿਸ਼ਵਤ ਦੇ ਗੰਭੀਰ ਦੋਸ਼ਾਂ ਨੇ ਸਿਆਸੀ ਹਲਕਿਆਂ 'ਚ ਤਰਥੱਲੀ ਮਚਾ ਦਿੱਤੀ ਹੈ। ਇਸ ਮਾਮਲੇ 'ਚ ਹੁਣ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਆਮ ਆਦਮੀ ਪਾਰਟੀ ਦੇ ਮੌੜ ਤੋਂ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੇ ਕੈਮਰੇ ਦੇ ਸਾਹਮਣੇ ਇਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਪ੍ਰਧਾਨਗੀ ਦੀ ਕੁਰਸੀ ਬਚਾਉਣ ਲਈ ਮੌੜ ਦੇ 'ਆਪ' ਵਿਧਾਇਕ ਨੂੰ 30 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਸੀ। ਖਹਿਰਾ ਅਨੁਸਾਰ ਇਸ ਖੁਲਾਸੇ ਨੇ ਸੂਬਾ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
ਇਹ ਵੀ ਪੜ੍ਹੋ...ਕੁਰਸੀ ਪਿੱਛੇ ਹੱਥੋਪਾਈ ਹੋਏ 'ਆਪ' ਵਿਧਾਇਕ ਤੇ ਕੌਂਸਲ ਪ੍ਰਧਾਨ, ਲਾਏ ਗੰਭੀਰ ਇਲਜ਼ਾਮ
ਇਸ ਸਬੰਧੀ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ-ਟੋਲਰੈਂਸ' ਦੇ ਨਾਅਰੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਸਰਕਾਰ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ ਕਰੇਗੀ?
ਇਸ ਦੌਰਾਨ ਸੁਖਪਾਲ ਖਹਿਰਾ ਨੇ ਪੰਜਾਬ ਪੁਲਸ ਦੇ ਡੀਜੀਪੀ (DGP) ਤੇ ਵਿਜੀਲੈਂਸ ਬਿਊਰੋ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਇੱਕ 'ਲਿਟਮਸ ਟੈਸਟ' ਹੈ। ਉਨ੍ਹਾਂ ਪੁੱਛਿਆ ਕਿ ਕੀ ਉਨ੍ਹਾਂ ਕੋਲ ਇਸ ਭ੍ਰਿਸ਼ਟ ਵਿਧਾਇਕ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਨ ਅਤੇ ਉਸ ਨੂੰ ਗ੍ਰਿਫਤਾਰ ਕਰਨ ਦੀ ਹਿੰਮਤ ਹੈ, ਜਾਂ ਫਿਰ ਉਹ ਸਿਰਫ਼ 'ਆਪ' ਦੇ ਸਿਆਸੀ ਵਿਰੋਧੀਆਂ ਨੂੰ ਹੀ ਨਿਸ਼ਾਨਾ ਬਣਾਉਣਾ ਜਾਣਦੇ ਹਨ। ਇਸ ਮਾਮਲੇ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਸੱਤਾਧਾਰੀ ਧਿਰ ਵੱਲੋਂ ਅਜੇ ਤੱਕ ਇਸ 'ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ...30 ਲੱਖ ਦੀ ਰਿਸ਼ਵਤ ਕਾਂਡ 'ਚ ਘਿਰੇ AAP ਵਿਧਾਇਕ ਖਿਲਾਫ ED ਕੋਲ ਪਹੁੰਚਾਈ ਸ਼ਿਕਾਇਤ
ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਗਣਤੰਤਰਤ ਦਿਵਸ ਮੌਕੇ ਹਲਕਾ ਮੌੜ ਦੇ ਡਿਵੀਜ਼ਨ ਪੱਧਰੀ ਰੱਖੇ ਗਏ ਪ੍ਰੋਗਰਾਮ ਮੌਕੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਝੜਪ ਹੋ ਗਈ। ਜਾਣਕਾਰੀ ਮੁਤਾਬਕ ਝੰਡੇ ਦੀ ਰਸਮ ਨਿਭਾਉਣ ਮਗਰੋਂ ਨਗਰ ਕੌਂਸਲ ਪ੍ਰਧਾਨ ਦੀ ਸੀਟ 'ਤੇ ਕੋਈ ਹੋਰ ਵਿਅਕਤੀ ਬੈਠ ਗਿਆ ਸੀ। ਪ੍ਰਧਾਨ ਨੇ ਜਦ ਉਸ ਵਿਅਕਤੀ ਨੂੰ ਸੀਟ ਤੋਂ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਮੌਜੂਦ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨਾਲ ਨਗਰ ਕੌਂਸਲ ਪ੍ਰਧਾਨ ਦੀ ਝੜਪ ਹੋ ਗਈ। ਇਸ ਦੌਰਾਨ ਪ੍ਰਧਾਨ ਅਤੇ ਪੁੱਤਰ ਨੂੰ ਵਿਧਾਇਕ ਵੱਲੋਂ ਧੱਕੇ ਮਾਰੇ ਗਏ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਮੌਕੇ 'ਤੇ ਮੌਜੂਦ ਡੀ. ਐੱਸ. ਪੀ. ਮੌੜ ਕੁਲਦੀਪ ਸਿੰਘ ਬਰਾੜ ਨੇ ਸਾਰੀ ਸਥਿਤੀ ਨੂੰ ਸੰਭਾਲਿਆ ਅਤੇ ਮਾਹੌਲ ਨੂੰ ਵਿਗੜਨ ਤੋਂ ਰੋਕਿਆ। ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨੇ ਵਿਧਾਇਕ 'ਤੇ ਜਾਣ ਬੁਝ ਕੇ ਉਸ ਦੀ ਬੇਇੱਜ਼ਤੀ ਕਰਨ ਦੇ ਗੰਭੀਰ ਇਲਜ਼ਾਮ ਲਗਾਏ। ਸਮਾਗਮ ਦੌਰਾਨ ਵਿਧਾਇਕ ਮਾਈਸਰਖਾਨਾ ਅਤੇ ਇਕ ਸਥਾਨਕ ਪ੍ਰਧਾਨ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ, ਜਿਸ ਵਿੱਚ ਵਿਧਾਇਕ 'ਤੇ 30 ਲੱਖ ਰੁਪਏ ਵਿੱਚ ਵਿਕਣ ਦੇ ਗੰਭੀਰ ਦੋਸ਼ ਲਗਾਏ। ਸਮਾਗਮ ਦੌਰਾਨ ਪ੍ਰਧਾਨ ਨੇ ਸ਼ਰੇਆਮ ਇਲਜ਼ਾਮ ਲਗਾਇਆ ਕਿ ਵਿਧਾਇਕ 30 ਲੱਖ ਰੁਪਏ ਵਿੱਚ ਵਿਕਿਆ ਹੋਇਆ ਹੈ। ਉਸ ਨੇ ਦਾਅਵਾ ਕੀਤਾ ਕਿ ਇਹ ਪੈਸਾ ਉਸ ਦਾ ਖ਼ਰਚਾ ਸੀ, ਜੋ ਉਸ ਨੇ ਵਿਧਾਇਕ ਨੂੰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
30 ਲੱਖ ਦੀ ਰਿਸ਼ਵਤ ਕਾਂਡ 'ਚ ਘਿਰੇ AAP ਵਿਧਾਇਕ ਖਿਲਾਫ ED ਕੋਲ ਪਹੁੰਚਾਈ ਸ਼ਿਕਾਇਤ
NEXT STORY