ਕੋਟਕਪੂਰਾ (ਜਗਤਾਰ ਦੁਸਾਂਝ)- ਬਹਿਬਲ ਕਲਾਂ ਇਨਸਾਫ਼ ਮੋਰਚੇ 'ਚ ਪਹੁੰਚੇ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਜਿੱਥੇ ਬਾਦਲਾਂ 'ਤੇ ਵੱਡੇ ਇਲਜ਼ਾਮ ਲਾਏ ਹਨ ਉਥੇ ਹੀ ਵਿਧਾਨ ਸਭਾ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਅਸਤੀਫ਼ਾ ਮੰਗਿਆ ਹੈ। ਖਹਿਰਾ ਨੇ ਕਿਹਾ ਕਿ ਅਕਾਲੀ ਦਲ ਕਹਿੰਦਾ ਹੈ ਕਿ ਸਿੱਖ ਪੰਥ ਦੀ ਸਰਕਾਰ ਹੋਵੇ ਪਰ ਜਦੋਂ ਲੋਕ ਰੋਸ ਵੀ ਕਰਦੇ ਹਨ ਤਾਂ ਇਨ੍ਹਾਂ ਲੋਕਾਂ ਨੂੰ ਕੋਈ ਪ੍ਰਵਾਹ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਪੂਰੇ 5 ਸਾਲ ਦਾ ਸਮਾਂ ਸੀ। ਉਨ੍ਹਾਂ ਨੇ ਵੀ ਆਪਣਾ ਧਰਮ ਨਹੀਂ ਅਪਣਾਇਆ ਅਤੇ ਅੱਜ ਅਕਾਲੀ ਦਲ ਤੇ ਕੈਪਟਨ ਅਮਰਿੰਦਰ ਸਿੰਘ ਜ਼ੀਰੋ ਹੋ ਗਏ ਹਨ।
ਇਹ ਵੀ ਪੜ੍ਹੋ- ਸੰਨੀ ਦਿਓਲ ਨੂੰ ਉਡੀਕ ਰਹੇ ਗੁਰਦਾਸਪੁਰ ਵਾਸੀ, ਅਣਵਰਤਿਆ ਪਿਆ 7 ਕਰੋੜ ਦਾ ਫੰਡ
ਇਸ ਦੇ ਨਾਲ ਖਹਿਰਾ ਨੇ 'ਆਪ' ਸਰਕਾਰ ਦੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ 'ਆਪ' ਸਰਕਾਰ ਵੱਲੋਂ ਇਨਸਾਫ਼ ਦੀ ਮੰਗ ਕਰ ਰਹੇ ਸਿੱਖਾਂ ਦੀਆਂ ਮੰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ। ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸਰਕਾਰ ਆਉਣ 'ਤੇ 24 ਘੰਟਿਆਂ 'ਚ ਬੇਅਦਬੀ ਦੇ ਮਾਮਲਿਆਂ ਦਾ ਇਨਸਾਫ਼ ਕਰਾਂਗੇ ਪਰ ਹੁਣ 'ਆਪ' ਸਰਕਾਰ ਵੀ ਇਨਸਾਫ਼ ਦੇਣ ਵਿੱਚ ਫ਼ੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੁਲਤਾਰ ਸੰਧਵਾ ਨੂੰ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕੁਲਤਾਰ ਸਿੰਘ ਨੇ ਕਿਹਾ ਸੀ ਕਿ ਅਸੀਂ ਬਹਿਬਲ ਕਲਾਂ ਦਾ ਇਨਸਾਫ਼ ਲੈਣ ਲਈ ਮੁੜ ਇਕੱਠੇ ਹੋਵਾਂਗੇ।
ਇਹ ਵੀ ਪੜ੍ਹੋ- ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵਿਜੀਲੈਂਸ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਮੰਗਿਆ ਹਫ਼ਤੇ ਦਾ ਸਮਾਂ
ਲਤੀਫ਼ਪੁਰਾ ਦੀ ਗੱਲ ਕਰਦਿਆਂ ਖਹਿਰਾ ਨੇ ਕਿਹਾ ਕਿ ਕੱਲ੍ਹ ਮੈਂ ਜਲੰਧਰ ਸੀ, ਤੁਸੀਂ ਸਭ ਨੇ ਦੇਖਿਆ ਹੀ ਹੈ ਕਿ ਕਿਸ ਤਰ੍ਹਾਂ ਲੋਕਾਂ ਦੇ ਘਰ ਢਾਹ ਦਿੱਤੇ ਗਏ ਹਨ। ਬੁਲਡੋਜ਼ਰ ਚਲਾ ਦਿੱਤੇ ਹਨ, ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਅਮਰੀਕਾ ਨੇ ਅਫ਼ਗਾਨਿਸਤਾਨ 'ਤੇ ਬੰਬ ਸੁੱਟੇ ਹੋਣ। ਉਨ੍ਹਾਂ ਕਿਹਾ ਕਿ ਘਰ ਢਾਹੁਣਾ ਕੋਈ ਹੱਲ ਨਹੀਂ ਸੀ, ਇਹ ਸਭ ਕਰਨ ਤੋਂ ਪਹਿਲਾਂ ਉਨ੍ਹਾਂ ਲੋਕਾਂ ਨਾਲ ਪੂਰੀ ਗੱਲ ਕਰਨੀ ਚਾਹੀਦੀ ਸੀ ਅਤੇ ਹੁਣ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਘਰ ਬਣਾਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਇੱਥੇ ਇਨਸਾਫ਼ ਨਾਮ ਦੀ ਕੋਈ ਚੀਜ਼ ਨਹੀਂ ਹੈ। ਇਥੇ ਹੱਕ ਲੈਣ ਲਈ ਲੜਣਾ ਪੈਂਦਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਲੁਧਿਆਣਾ 'ਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ 2 ਉੱਚ ਅਧਿਕਾਰੀ ਗ੍ਰਿਫ਼ਤਾਰ
NEXT STORY