ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਪੁਲਸ ਵੱਲੋਂ ਕਿਸਾਨਾਂ 'ਤੇ ਕੀਤੀ ਜਾ ਰਹੀ ਕਥਿਤ ਬੇਰਹਿਮੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਇਕ 'ਪੁਲਸ ਸਟੇਟ' ਵਿਚ ਤਬਦੀਲ ਕਰ ਦਿੱਤਾ ਹੈ।
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਬਠਿੰਡਾ ਦੇ ਪਿੰਡ ਜਿਓਂਦ ਦੀ ਇਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਬੀ. ਕੇ. ਯੂ. (ਉਗਰਾਹਾਂ) ਦੇ ਕਿਸਾਨਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਂਦੇ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਇਸ ਵਾਰ-ਵਾਰ ਦੀ ਹਿੰਸਾ ਦਾ ਸਖ਼ਤ ਵਿਰੋਧ ਕਰਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਾਨੂੰਨ ਵਿਵਸਥਾ ਖ਼ਤਮ, ਸਰਹੱਦੀ ਜ਼ਿਲ੍ਹੇ ਬਣ ਰਹੇ ਅਪਰਾਧ ਦੇ ਅੱਡੇ, ਸਰਕਾਰ ਪ੍ਰਚਾਰ 'ਚ ਰੁੱਝੀ : ਬਾਜਵਾ
'ਆਪ' ਦੇ ਦੋਹਰੇ ਮਾਪਦੰਡਾਂ 'ਤੇ ਚੁੱਕੇ ਸਵਾਲ
ਆਮ ਆਦਮੀ ਪਾਰਟੀ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਸੁਖਪਾਲ ਖਹਿਰਾ ਨੇ ਯਾਦ ਦਿਵਾਇਆ ਕਿ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਹੋਰਨਾਂ ਆਗੂਆਂ ਨੇ ਵਿਰੋਧੀ ਧਿਰ 'ਚ ਹੁੰਦਿਆਂ 2020-21 ਦੇ ਦਿੱਲੀ ਕਿਸਾਨ ਅੰਦੋਲਨ ਦਾ ਪੂਰਾ ਸਮਰਥਨ ਕੀਤਾ ਸੀ। ਉਨ੍ਹਾਂ ਸਵਾਲ ਚੁੱਕਿਆ ਕਿ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਸਰਕਾਰ ਉਹੀ ਕਿਸਾਨਾਂ 'ਤੇ ਤਸ਼ੱਦਦ ਕਿਉਂ ਢਾਹ ਰਹੀ ਹੈ। ਖਹਿਰਾ ਮੁਤਾਬਕ ਜੋ ਪਾਰਟੀ ਕਦੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦਾ ਦਾਅਵਾ ਕਰਦੀ ਸੀ, ਉਹ ਹੁਣ ਖ਼ੁਦ ਉਨ੍ਹਾਂ 'ਤੇ ਜ਼ੁਲਮ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਛਾਪੇਮਾਰੀ! ਗੰਦਾ ਧੰਦਾ ਕਰਦੀਆਂ ਫੜੀਆਂ ਗਈਆਂ ਕੁੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
20 ਮਿੰਟ, ਦੋ ਵਾਰਦਾਤਾਂ; ਪੁਲਸ ਦੇ ਦਾਅਵਿਆਂ ਦੀ ਨਿਕਲੀ ਫੂਕ! ਲੁਧਿਆਣਾ ਵਿਚ 'ਸੁਪਰਫਾਸਟ' ਲੁਟੇਰੇ ਦਾ ਆਤੰਕ
NEXT STORY