ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਵਿਧਾਨ ਸਭਾ ਦੇ ਅਧਿਕਾਰਤ ਬੁਲੇਟਿਨ ਦੀ ਕਾਪੀ ਸਾਂਝੀ ਕਰਦਿਆਂ 'ਆਪ' ਆਗੂ ਅਤੀਸ਼ੀ ਮਾਰਲੇਨਾ ਦੇ ਬਿਆਨ ਲਈ ਸਮੁੱਚੀ ਸਮੁੱਚੀ 'ਆਪ' ਲੀਡਰਸ਼ਿਪ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਦੇ ਰਿਕਾਰਡ ਅਤੇ ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕਰ ਦਿੱਤੀ ਹੈ ਕਿ LOP ਅਤੀਸ਼ੀ ਨੇ ਸਾਡੇ ਗੁਰੂਆਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ, ਤਾਂ ਅਤੀਸ਼ੀ ਨੂੰ ਸਿੱਖ ਭਾਈਚਾਰੇ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਤਿਸ਼ੀ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
ਖਹਿਰਾ ਨੇ ਦਿੱਲੀ ਵਿਧਾਨ ਸਭਾ ਦੇ ਬੁਲੇਟਿਨ ਦੀ ਕਾਪੀ ਦਿਖਾਉਂਦਿਆਂ ਕਿਹਾ ਕਿ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਵਿਚ ਪ੍ਰਦੂਸ਼ਣ ਦੇ ਮੁੱਦੇ 'ਤੇ ਹੋ ਰਹੀ ਬਹਿਸ ਦੌਰਾਨ ਅਤੀਸ਼ੀ ਮਾਰਲੇਨਾ ਨੇ ਸਿੱਖ ਗੁਰੂਆਂ ਵਿਰੁੱਧ ਅਪਸ਼ਬਦ ਬੋਲੇ ਸਨ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਵਿਧਾਨ ਸਭਾ ਦੇ ਕਰਮਚਾਰੀ ਪ੍ਰਦੀਪ ਕੁਮਾਰ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਵਿਚ ਅਤੀਸ਼ੀ ਵੱਲੋਂ ਕੀਤੀ ਗਈ ਗਲਤ ਸ਼ਬਦਾਵਲੀ ਦਰਜ ਹੈ। ਉਨ੍ਹਾਂ ਕਿਹਾ ਕਿ ਅਤੀਸ਼ੀ ਦਾ ਬਿਆਨ ਕਿਸੇ ਵੀ ਗੁਰੂ ਨਾਨਕ ਨਾਮ ਲੇਵਾ ਸਿੱਖ ਲਈ ਬਰਦਾਸ਼ਤ ਤੋਂ ਬਾਹਰ ਹੈ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਪੰਜਾਬ ਪੁਲਸ ਨੇ ਮਹਿਜ਼ ਛੇ ਘੰਟਿਆਂ ਦੇ ਅੰਦਰ ਉਨ੍ਹਾਂ ਸਮੇਤ ਪ੍ਰਗਟ ਸਿੰਘ ਅਤੇ ਸੁਖਬੀਰ ਸਿੰਘ ਬਾਦਲ 'ਤੇ ਕੇਸ ਦਰਜ ਕਰ ਦਿੱਤਾ ਸੀ। ਪੰਜਾਬ ਪੁਲਸ ਨੇ ਮੋਹਾਲੀ ਫੋਰੈਂਸਿਕ ਲੈਬ ਦੀ ਰਿਪੋਰਟ ਦੇ ਹਵਾਲੇ ਨਾਲ ਇਸ ਨੂੰ 'ਡਾਕਟਰਡ' ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦਾ ਕੰਮ ਦੱਸਿਆ ਸੀ, ਪਰ ਖਹਿਰਾ ਨੇ ਸਵਾਲ ਉਠਾਇਆ ਕਿ ਮੋਹਾਲੀ ਲੈਬ ਨੇ ਅਤੀਸ਼ੀ ਦਾ ਵੁਆਇਸ ਸੈਂਪਲ ਲਏ ਬਿਨਾਂ ਇਹ ਰਿਪੋਰਟ ਕਿਵੇਂ ਦੇ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਦਿੱਲੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਲੀ ਦੀ ਫੋਰੈਂਸਿਕ ਲੈਬ ਤੋਂ ਕਰਵਾਈ ਗਈ ਜਾਂਚ ਵਿਚ ਇਹ ਵੀਡੀਓ 100 ਫੀਸਦੀ ਅਸਲੀ ਪਾਈ ਗਈ ਹੈ। ਖਹਿਰਾ ਨੇ ਅਤੀਸ਼ੀ 'ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਪਿਛਲੇ 11 ਦਿਨਾਂ ਤੋਂ ਲਾਪਤਾ ਹੈ ਅਤੇ ਜੇਕਰ ਉਹ ਸੱਚੀ ਹੁੰਦੀ ਤਾਂ ਸਾਹਮਣੇ ਆ ਕੇ ਸਪੱਸ਼ਟੀਕਰਨ ਦਿੰਦੀ।
ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
NEXT STORY