ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਜਗਬਾਣੀ ਅਤੇ ਪੰਜਾਬ ਕੇਸਰੀ ਮੀਡੀਆ ਸਮੂਹ 'ਤੇ ਕੀਤੇ ਗਏ ਕਥਿਤ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਖਹਿਰਾ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪੰਜਾਬ ਵਿੱਚ ਮੀਡੀਆ 'ਤੇ ਇੱਕ ਸਿੱਧਾ ਹਮਲਾ ਹੈ। ਉਨ੍ਹਾਂ ਨੇ ਸੂਬੇ ਦੇ ਮੌਜੂਦਾ ਹਾਲਾਤ ਦੀ ਤੁਲਨਾ 'ਅਣਐਲਾਨੀ ਐਮਰਜੈਂਸੀ' ਨਾਲ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ 'ਆਪ' ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਆਪਣਾ ਪੱਖ ਰੱਖਦਿਆਂ ਖਹਿਰਾ ਨੇ ਇਸ ਮਾਮਲੇ ਵਿੱਚ ਤੁਰੰਤ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਅਨੁਸਾਰ, ਮੀਡੀਆ ਅਦਾਰਿਆਂ 'ਤੇ ਕੀਤੀ ਜਾ ਰਹੀ ਇਹ ਕਾਰਵਾਈ ਲੋਕਤੰਤਰ ਦੇ ਚੌਥੇ ਸਤੰਭ ਨੂੰ ਕਮਜ਼ੋਰ ਕਰਨ ਵਾਲੀ ਹੈ।
ਪ੍ਰੈਸ ਦੀ ਆਜ਼ਾਦੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ : ਪੰਜਾਬ ਕਾਂਗਰਸ
ਇਸ ਦੌਰਾਨ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਦੀਆਂ ਕਾਰਵਾਈਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰੈੱਸ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਕੇਸਰੀ ਗਰੁੱਪ 'ਤੇ ਕਈ ਸਰਕਾਰੀ ਵਿਭਾਗਾਂ ਰਾਹੀਂ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਮਲੇ ਬਹੁਤ ਹੀ ਪਰੇਸ਼ਾਨ ਕਰਨ ਵਾਲੇ ਹਨ। ਮੀਡੀਆ ਨੂੰ ਡਰਾਉਣ ਜਾਂ ਚੁੱਪ ਕਰਾਉਣ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਨਾ ਅਸਵੀਕਾਰਨਯੋਗ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਪੰਜਾਬ ਕਾਂਗਰਸ ਸੁਤੰਤਰ ਪੱਤਰਕਾਰੀ ਵਿਰੁੱਧ ਕਿਸੇ ਵੀ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ। ਅਸੀਂ ਪੰਜਾਬ ਸਰਕਾਰ ਨੂੰ ਅਜਿਹੀ ਧਮਕੀ ਨੂੰ ਤੁਰੰਤ ਬੰਦ ਕਰਨ ਅਤੇ ਪ੍ਰੈਸ ਦੀ ਆਜ਼ਾਦੀ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ। ਲੋਕਤੰਤਰ ਇੱਕ ਆਜ਼ਾਦ, ਨਿਡਰ ਅਤੇ ਸੁਤੰਤਰ ਪ੍ਰੈਸ ਤੋਂ ਬਿਨਾਂ ਜਿਉਂਦਾ ਨਹੀਂ ਰਹਿ ਸਕਦਾ।
‘ਆਪ’ ਸਰਕਾਰ ਵੱਲੋਂ ਮੀਡੀਆ ਖ਼ਿਲਾਫ਼ ਚਲਾਈ ਜਾ ਰਹੀ ਡਰਾਉਣੀ ਮੁਹਿੰਮ ਲੋਕਤੰਤਰ ਲਈ ਗੰਭੀਰ ਖ਼ਤਰਾ: ਹਰਜਾਪ ਸੰਘਾ
NEXT STORY