ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੰਦੀ ਸ਼ਬਦਾਵਲੀ ਬੋਲਣ ਲਈ ਰਹਿੰਦੇ ਸੈਸ਼ਨ ਲਈ ਸਦਨ 'ਚੋਂ ਮੁਲਤਵੀ ਕਰਨ ਦੀ ਮੰਗ ਉੱਠੀ, ਜਿਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਨੂੰ ਰਹਿੰਦੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ। ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕੀਤਾ ਕਿ ਸੁਖਪਾਲ ਖਹਿਰਾ ਵਾਰ-ਵਾਰ ਮਨ੍ਹਾਂ ਕਰਨ ਦੇ ਬਾਵਜੂਦ ਚੇਅਰ ਦੇ ਵੈੱਲ 'ਚ ਆਏ ਅਤੇ ਚੇਅਰ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਇਸ ਤੋਂ ਇਲਾਵਾ ਉਨ੍ਹਾਂ ਨੇ ਸਦਨ ਦੇ ਕੀਮਤੀ ਸਮੇਂ ਨੂੰ ਜਾਇਆ ਕੀਤਾ ਅਤੇ ਸਦਨ ਦੇ ਹੁਕਮਾਂ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਨੇ ਜਾਣ-ਬੁੱਝ ਕੇ ਸਦਨ ਦੀ ਕਾਰਵਾਈ 'ਚ ਵਿਘਨ ਪਾਇਆ, ਇਸ ਕਰਕੇ ਸੁਖਪਾਲ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਇਸ ਦੇ ਰਹਿੰਦੇ ਇਜਲਾਸ ਲਈ ਮੁਅੱਤਲ ਕਰਨ ਦੀ ਹਰਪਾਲ ਚੀਮਾ ਨੇ ਮੰਗ ਕੀਤੀ। ਹਰਪਾਲ ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਭੱਦੀ ਸ਼ਬਦਾਵਲੀ ਵਰਤ ਕੇ ਪੰਜਾਬ ਦੇ ਲੱਖਾਂ ਮਜ਼ਦੂਰਾਂ ਦਾ ਅਪਮਾਨ ਕਰ ਰਹੇ ਸਨ, ਜਿਨ੍ਹਾਂ ਦੇ ਬੱਚੇ ਇਸ ਵਿਧਾਨ ਸਭਾ 'ਚ ਚੁਣ ਕੇ ਆਏ ਹਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਸਦਨ ਦੀ ਕਾਰਵਾਈ ਦੌਰਾਨ ਇਹ ਮਾਮਲਾ ਉੱਠਣ ਤੋਂ ਬਾਅਦ ਖਹਿਰਾ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ, ਜਿਸ ਤੋਂ ਬਾਅਦ ਸਰਬ ਸਮੰਤੀ ਨਾਲ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
NEXT STORY