ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਮਾਘੀ ਮੌਕੇ ਕੀਤੀ ਗਈ ਕਾਨਫ਼ਰੰਸ ਲਈ ਸਰਕਾਰੀ ਬੱਸਾਂ ਦੀ ਵਰਤੋਂ 'ਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਰੈਲੀ ਵਿਚ ਵੱਡਾ ਇਕੱਠ ਦਿਖਾਉਣ ਦੇ ਲਈ ਮਨਰੇਗਾ ਦੇ ਮਜ਼ਦੂਰਾਂ ਨੂੰ ਲਿਆਂਦਾ ਗਿਆ ਸੀ।

ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਰਟੀ ਦੀ ਸਿਆਸਤ ਲਈ ਪੰਜਾਬ ਦਾ ਖਜ਼ਾਨਾ ਬਰਬਾਦ ਕਰਨ ਲਈ ਸ਼ਰਮ ਆਉਣੀ ਚਾਹੀਦੀ ਹੈ। ਖਹਿਰਾ ਨੇ ਟਵਿਟਰ 'ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿਚ ਬਹੁਤ ਸਾਰੀਆਂ ਸਰਕਾਰੀ ਬੱਸਾਂ ਖੜ੍ਹੀਆਂ ਨਜ਼ਰ ਆ ਰਹੀਆਂ ਹਨ। ਇਸ ਵੀਡੀਓ ਦੇ ਨਾਲ ਖਹਿਰਾ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਦੀ ਮੁਕਤਸਰ ਰੈਲੀ ਵਿਚ 1600 ਸਰਕਾਰੀ ਬੱਸਾਂ ਵਿਚ ਮਨਰੇਗਾ ਮਜ਼ਦੂਰਾਂ ਨੂੰ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਆਪਣੀ ਪਾਰਟੀ ਦੀ ਰਾਜਨੀਤੀ ਲਈ ਸਰਕਾਰੀ ਖਜ਼ਾਨੇ ਨੂੰ ਬਰਬਾਦ ਕਰਨ ਲਈ ਭਗਵੰਤ ਮਾਨ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋਏ ਵੱਡੇ ਬਦਲਾਅ, ਨਵੇਂ ਹੁਕਮ ਜਾਰੀ
NEXT STORY