ਚੰਡੀਗੜ੍ਹ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਮਾਮਲੇ 'ਤੇ ਸੂਬੇ ਦੀ ਆਮ ਆਦਮੀ ਪਾਰਟੀ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਸੁਖਪਾਲ ਖਹਿਰਾ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਭਗਵੰਤ ਮਾਨ ਜੀ, ਹੋਰ ਕਿੰਨੇ ਕਿਸਾਨ ਖ਼ੁਦਕੁਸ਼ੀਆਂ ਕਰਨਗੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਜ਼ਖਮੀ ਦੋਸਤਾਂ ਨੂੰ ਲੈ ਕੇ ਅਹਿਮ ਖ਼ਬਰ, ਪੁਲਸ ਨੇ ਹਸਪਤਾਲ 'ਚ ਵਧਾਈ ਸੁਰੱਖਿਆ
ਉਨ੍ਹਾਂ ਨੇ ਕਿਹਾ ਕਿ ਤੁਹਾਡੀ ਸਰਕਾਰ ਨੂੰ ਇਨ੍ਹਾਂ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਨੀਤੀ ਬਣਾਉਣੀ ਪਵੇਗੀ। ਸੁਖਪਾਲ ਖਹਿਰਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਰਿਕਾਰਡ ਮੁਤਾਬਕ 1-4-2022 ਤੋਂ ਕਰੀਬ 55 ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਸ਼ੁਰੂਆਤ
ਉਨ੍ਹਾਂ ਨੇ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਗੁਰੂ ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ। ਇਸ ਲਈ ਤੁਹਾਡੀ ਸਰਕਾਰ ਨੂੰ ਕਿਸਾਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੂਸੇਵਾਲਾ ਦੀ ਮੌਤ 'ਤੇ ਪਾਕਿਸਤਾਨ 'ਚ ਵੀ ਸੋਗ ਦੀ ਲਹਿਰ, ਇਸ ਸਾਲ ਲਾਹੌਰ ਜਾਣ ਦਾ ਕੀਤਾ ਸੀ ਵਾਅਦਾ
NEXT STORY