ਚੰਡੀਗੜ੍ਹ (ਰਮਨਜੀਤ) : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕਰਨ ਦੀ ਮੰਗ ਕਰਦੇ ਹੋਏ ਸ਼ੁੱਕਰਵਾਰ ਨੂੰ 'ਆਪ' ਵਿਧਾਇਕ ਅਤੇ ਆਗੂ ਸੁਖਪਾਲ ਖਹਿਰਾ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ। ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ 'ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪੁਖਤਾ ਸਬੂਤ ਹਨ ਕਿ ਰਾਣਾ ਗੁਰਜੀਤ ਸਿੰਘ ਨੇ ਰੇਤ ਦੀਆਂ ਖੱਡਾਂ 'ਚ ਪੈਸੇ ਲਾਏ ਹਨ। ਖਹਿਰਾ ਨੇ ਰਾਣਾ ਗੁਰਜੀਤ ਨੂੰ ਚੈਲੇਂਜ ਕੀਤਾ ਕਿ ਬਹਿਸ ਕਰਨ ਲਈ ਸਮਾਂ ਅਤੇ ਸਥਾਨ ਉਹ ਤੈਅ ਕਰ ਲੈਣ ਅਤੇ ਉਹ ਮੀਡੀਆ ਸਾਹਮਣੇ ਉਨ੍ਹਾਂ ਨੂੰ ਬੇਨਕਾਬ ਕਰਨਗੇ। ਸੁਖਪਾਲ ਖਹਿਰਾ ਰੇਤ ਮਾਫੀਆ ਦੇ ਮਾਮਲੇ 'ਚ ਰਾਣਾ ਗੁਰਜੀਤ ਦੇ ਸ਼ਾਮਲ ਹੋਣ ਦੇ ਪੁਖਤਾ ਸਬੂਤ ਪੇਸ਼ ਕਰਨ ਦਾ ਦਾਅਵਾ ਕੀਤਾ ਹੈ ਅਤੇ ਕਿਹਾ ਕਿ ਇਹ ਦਸਤਾਵੇਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚ ਰਾਣਾ ਗੁਰਜੀਤ ਦਾ ਪੈਸਾ ਲੱਗਿਆ ਹੋਣਾ ਸਾਬਤ ਹੋਇਆ ਹੈ। ਖਹਿਰਾ ਨੇ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੀ ਲਿਜਾਣ ਦਾ ਐਲਾਨ ਕੀਤਾ ਹੈ।
ਵਿਦੇਸ਼ੀ ਖਾਤੇ ਵਾਲਿਆਂ 'ਤੇ ਇਨਕਮ ਟੈਕਸ ਦਾ ਸ਼ਿਕੰਜਾ
NEXT STORY