ਚੰਡੀਗੜ੍ਹ : ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ 'ਆਪ' ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪੰਜਾਬ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਵਿਧਾਇਕਾਂ ਨਾਲ ਜਿਸ ਤਰੀਕੇ ਦਾ ਵਰਤਾਓ ਹੋ ਰਿਹਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਗੂਆਂ ਅਤੇ ਵਿਧਾਇਕਾਂ ਨਾਲ ਧੱਕੇਸ਼ਾਹੀ ਕਾਂਗਰਸ ਦੇ ਰਾਜ 'ਚ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਸਬੰਧੀ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਚਿੱਠੀ ਲਿਖੀ, ਜਿਸ 'ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।
ਸੁਖਪਾਲ ਖਹਿਰਾ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਹਿੰਦੀ ਹੈ ਕਿ ਵਿਧਾਇਕ ਦਾ ਰੁਤਬਾ ਪ੍ਰੋਟੋਕਾਲ ਮੁਤਾਬਕ ਚੀਫ ਸਕੱਤਰ ਨਾਲੋਂ ਵੀ ਉੱਪਰ ਹੈ, ਜਦੋਂ ਕਿ ਦੂਜੇ ਪਾਸੇ ਇਕ ਸੈਮੀ ਸਰਕਾਰੀ ਦਫਤਰ 'ਚ ਜਾਣ ਵਾਲੇ ਵਿਧਾਇਕ 'ਤੇ ਮਾਮਲਾ ਦਰਜ ਕਰ ਲਿਆ ਜਾਂਦਾ ਹੈ, ਇੱਥੇ ਖਹਿਰਾ ਦਾ ਭਾਵ ਸਿਮਰਜੀਤ ਬੈਂਸ ਤੋਂ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਐੱਫ. ਆਈ. ਆਰ. ਨੇ ਵਿਧਾਇਕ ਦੇ ਰੁਤਬੇ 'ਤੇ ਇਕ ਵੱਡਾ ਪ੍ਰਸ਼ਨ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਸਿਮਰਜੀਤ ਬੈਂਸ ਖਿਲਾਫ ਦਰਜ ਕੀਤਾ ਗਿਆ ਮੁਕੱਦਮਾ ਰੱਦ ਕਰਨ ਦੀ ਮੰਗ ਕੀਤੀ ਹੈ।
'ਮਿਸ਼ਨ ਤੰਦਰੁਸਤ' ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ
NEXT STORY