ਬਰਨਾਲਾ (ਪੁਨੀਤ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਬੀਤੇ ਦਿਨ ਪਿੰਡ ਮਹਿਲ ਖੁਰਦ ਪੁੱਜੇ, ਜਿੱਥੇ ਉਨ੍ਹਾਂ ਨੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ 'ਚ ਗਏ 2 ਜੌੜੇ ਬੱਚਿਆਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ 'ਚ ਅਫਸਰਾਂ ਤੇ ਡਰੱਗ ਸਮੱਗਲਰਾਂ ਦੀ ਆਪਸੀ ਮਿਲੀ-ਭੁਗਤ ਕਾਰਨ ਹੀ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ, ਜਿਸ ਨੂੰ ਸਰਕਾਰ ਨੂੰ ਤੋੜਨਾ ਚਾਹੀਦਾ ਹੈ।
ਖਹਿਰਾ ਨੇ ਕਾਂਗਰਸ ਸਰਕਾਰ 'ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ 'ਚ ਬਚਾਉਣ ਦੇ ਵੀ ਦੋਸ਼ ਲਾਏ। ਖਹਿਰਾ ਨੇ ਕਿਹਾ ਕਿ ਪੰਜਾਬ 'ਚ 'ਨਸ਼ਾ ਛੁਡਾਊ ਕੇਂਦਰਾਂ' ਦੀ ਹਾਲਤ ਵੀ ਸਹੀ ਨਹੀਂ ਹੈ ਅਤੇ ਇਨ੍ਹਾਂ ਕੇਂਦਰਾਂ 'ਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇੱਕੋ ਸਮੇਂ ਡਾ. ਬਲਬੀਰ ਤੋਂ ਖਫਾ ਹੋ ਕੇ 16 ਆਗੂਆਂ ਵਲੋਂ ਅਸਤੀਫੇ ਦੇਣ 'ਤੇ ਖਹਿਰਾ ਨੇ ਕਿਹਾ ਕਿ ਇਸ ਨੂੰ ਲੈ ਕੇ ਉਹ ਚਿੰਤਤ ਹਨ ਅਤੇ ਇਸ ਬਾਰੇ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ ਜਾਵੇਗੀ।
ਚੰਡੀਗੜ੍ਹ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਮਸਾਂ ਬਚੇ ਮਾਮਾ-ਭਾਣਜਾ (ਵੀਡੀਓ)
NEXT STORY