ਜਲੰਧਰ— ਸੀ. ਐੱਲ. ਯੂ. ਦੇ ਮਾਮਲੇ 'ਚ ਸੁਖਪਾਲ ਖਹਿਰਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਸੀ. ਬੀ. ਆਈ. ਜਾਂ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਜਲੰਧਰ ਦੇ ਪ੍ਰੈੱਸ ਕਲੱਬ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿੱਥੇ ਉਨ੍ਹਾਂ ਨੇ ਭਾਰਤ ਭੂਸ਼ਣ ਖਿਲਾਫ ਭ੍ਰਿਸ਼ਟਾਚਾਰ ਦੇ ਵੱਡੇ ਤੱਥ ਸਾਹਮਣੇ ਲਿਆਂਦੇ। ਉਨ੍ਹਾਂ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵੱਲੋਂ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਗਈਆਂ ਅਤੇ ਇਥੋਂ ਤੱਕ ਕਹਿ ਦਿੱਤਾ ਗਿਆ ਕਿ ਡੀ. ਐੱਸ. ਪੀ. ਇਸ ਮਾਮਲੇ 'ਚੋਂ ਪਿੱਛੇ ਹਟ ਜਾਵੇ, ਨਹੀਂ ਤਾਂ ਮਾੜਾ ਹਸ਼ਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਭੂਸ਼ਣ ਵੱਲੋਂ ਡੀ. ਐੱਸ. ਪੀ. ਨੂੰ ਇਥੋਂ ਤੱਕ ਡਰਾ ਦਿੱਤਾ ਗਿਆ ਕਿ ਉਸ ਦਾ ਪਰਿਵਾਰ ਪੂਰੀ ਤਰ੍ਹਾਂ ਸਹਿਮ ਗਿਆ ਅਤੇ ਉਸ ਦਾ ਲੜਕਾ ਵਿਦੇਸ਼ ਚਲਾ ਗਿਆ। ਉਨ੍ਹਾਂ ਨੇ ਕਿਹਾ ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਭਾਰਤ ਭੂਸ਼ਣ ਦਾ ਇਸ ਘਪਲੇ 'ਚ ਬੇਇਨਾਮੀ ਹਿੱਸਾ ਹੈ।
ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਹਾ ਸੀ ਮੰਤਰੀ ਸਣੇ ਇਸ ਸਾਰੇ ਘਪਲੇ ਦੀ ਪੂਰੀ ਤਰ੍ਹਾਂ ਨਿਰਪੱਖ ਜਾਂਚ ਕੀਤੀ ਜਾਵੇਗੀ ਪਰ ਇਕ ਮਹੀਨਾ ਬੀਤਣ ਵਾਲਾ ਹੈ ਅਤੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਡੀ. ਐੱਸ. ਪੀ. ਵੱਲੋਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਵੀ ਦਰਖਾਸਤ ਦਿੱਤੀ ਗਈ ਸੀ ਪਰ ਕੋਈ ਜਾਂਚ ਨਹੀਂ ਕੀਤੀ ਗਈ। ਦਿਨਕਰ ਗੁਪਤਾ ਨੂੰ ਕਾਇਰ ਕਹਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਕਿਹੋ ਜਿਹਾ ਡੀ. ਜੀ. ਪੀ. ਹੈ, ਜੋ ਡੀ. ਐੱਸ. ਪੀ. ਦੀ ਹਿਫਾਜ਼ਤ ਨਹੀਂ ਕਰ ਸਕਦਾ। ਖਹਿਰਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟਾਚਾਰ ਨੇਤਾ ਹੀ ਸਰਕਾਰ ਦਾ ਖਜਾਨਾ ਖਾਲੀ ਕਰਦੇ ਹਨ। ਹਜ਼ਾਰਾਂ ਕਰੋੜ ਦਾ ਚੂਨਾ ਭ੍ਰਿਸ਼ਟਾਚਾਰ ਆਗੂਆਂ ਵੱਲੋਂ ਹੀ ਪੰਜਾਬ ਸਰਕਾਰ ਨੂੰ ਲਗਾਇਆ ਗਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ ਪਾਰਟੀ, ਪੰਜਾਬ ਮੰਚ ਸਣੇ ਪੂਰੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਭੂਸ਼ਣ ਨੂੰ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਫਿਰ ਇਸ ਦੀ ਜਾਂਚ ਕੀਤੀ ਜਾਵੇ, ਕਿਉਂਕਿ ਕੈਬਨਿਟ ਦੇ ਅਹੁਦੇ 'ਤੇ ਰਹਿੰਦੇ ਹੋਏ ਭਾਰਤ ਭੂਸ਼ਣ ਖਿਲਾਫ ਜਾਂਚ ਸੰਭਵ ਨਹੀਂ ਹੋ ਸਕਦੀ।
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰੂਸ ਦੇ ਫੌਜ ਮੁਖੀ
NEXT STORY